ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ, 3 ਲੋਕਾਂ ਦੀ ਮੌਤ- ਕਈ ਜ਼ਖ਼ਮੀ
Punjab News- ਪੰਜਾਬ ਦੇ ਫਿਲੌਰ ਲਾਗੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਿਕ ਕਾਰ ਅਤੇ ਆਟੋ ਵਿਚਾਲੇ ਇਹ ਹਾਦਸਾ ਜਲੰਧਰ ਦੇ ਫਿਲੌਰ- ਨਵਾਂ ਸ਼ਹਿਰ ਰੋਡ ਤੇ ਪੈਂਦੇ ਪਿੰਡ ਰਸੂਲਪੁਰ ਲਾਗੇ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਰਾਣੀ, ਸੁਨੀਤਾ ਅਤੇ ਮਨਜੀਤ ਵਜੋਂ ਹੋਈ ਹੈ, ਜੋ ਕਿ ਬਦਿਆਣਾ ਪਿੰਡ ਦੇ ਰਹਿਣ ਵਾਲੇ ਸਨ।
ਜਦੋਂਕਿ ਜ਼ਖ਼ਮੀਆਂ ਵਿੱਚ ਨਿਰਮਲ ਸਿੰਘ, ਅਮਰ ਚੰਦ, ਮੁਖਤਿਆਰ ਸਿੰਘ ਅਤੇ ਦੋ ਅਣਪਛਾਤੇ ਲੋਕ ਸ਼ਾਮਲ ਹਨ। ਹਾਲਾਂਕਿ ਇਸ ਹਾਦਸੇ ਵਿੱਚ ਇੱਕ ਬੱਚਾ ਵੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।