ਬਿਕਰਮ ਮਜੀਠੀਆ ਦਾ ਨਾਮ ਲਏ ਬਗ਼ੈਰ ਕੇਜਰੀਵਾਲ ਨੇ ਦਿੱਤਾ ਬਿਆਨ, ਪੜ੍ਹੋ ਕੀ ਕਿਹਾ?
Punjab News- ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਅੰਦਰ ਜਿਨ੍ਹਾਂ ਲੋਕਾਂ ਨੇ ਵੀ ਨਸ਼ਾ ਤਸਕਰੀ ਦੇ ਨਾਲ ਪ੍ਰਾਪਰਟੀਆਂ ਬਣਾਈਆਂ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਆਪਣੇ ਬਿਆਨ ਵਿੱਚ ਕੇਜਰੀਵਾਲ ਨੇ ਕਿਸੇ ਨਾਮ ਨਾ ਲੈਂਦੇ ਹੋਏ ਮਜੀਠੀਆ ਤੇ ਤੰਜ ਕੱਸਿਆ ਅਤੇ ਕਿਹਾ ਕਿ ਪੰਜਾਬ ਵਿੱਚ ਇਕ ਵੱਡਾ ਨੇਤਾ, ਜਿਹੜਾ ਸਾਬਕਾ ਮੰਤਰੀ ਵੀ ਹੈ, ਉਹ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਫੜਿਆ ਗਿਆ ਹੈ।
ਕੇਜਰੀਵਾਲ ਨੇ ਇਹ ਵੀ ਆਖਿਆ ਕਿ ਤਤਕਾਲੀ ਸਰਕਾਰਾਂ ਦੇ ਮੰਤਰੀਆਂ ਦੀਆਂ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਚੱਲ ਰਿਹਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਆਪ ਸਰਕਾਰ ਕਿਸੇ ਨਸ਼ਾ ਤਸਕਰ ਨੂੰ ਬਖ਼ਸ਼ੇਗੀ ਨਹੀਂ।