Modi Cabinet Meeting: ਮੋਦੀ ਕੈਬਨਿਟ ਨੇ ਲਏ 3 ਵੱਡੇ ਫ਼ੈਸਲੇ; PM ਮੋਦੀ ਨੇ ਕਿਹਾ- ਤਤਕਾਲੀ ਸਰਕਾਰ ਨੇ ਪ੍ਰੈੱਸ ਦੀ ਆਜ਼ਾਦੀ ਦਾ ਗਲਾ ਘੁੱਟਿਆ
Modi Cabinet Meeting Today: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਐਮਰਜੈਂਸੀ ਬਾਰੇ ਮਤਾ ਪਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ 3 ਵੱਡੇ ਫੈਸਲੇ ਵੀ ਲਏ ਗਏ ਹਨ। ਇਸ ਦੌਰਾਨ ਐਮਰਜੈਂਸੀ ਦੌਰਾਨ ਲੜਨ ਵਾਲੇ ਯੋਧਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।
ਮੋਦੀ ਕੈਬਨਿਟ ਨੇ ਪੁਣੇ ਮੈਟਰੋ ਲਾਈਨ 2 ਨੂੰ ਵਧਾਇਆ ਹੈ। ਇਸ ਯੋਜਨਾ ਲਈ 3626 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਝਰੀਆ ਕੋਲਫੀਲਡ- ਪੁਨਰਵਾਸ ਲਈ ਸੋਧਿਆ ਮਾਸਟਰ ਪਲਾਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਯੋਜਨਾ ਨੂੰ ਪੂਰਾ ਕਰਨ ਲਈ 5940 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਆਗਰਾ ਇੰਟਰਨੈਸ਼ਨਲ ਆਲੂ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸਨੂੰ ਬਣਾਉਣ ਲਈ 111.5 ਕਰੋੜ ਰੁਪਏ ਦੀ ਲਾਗਤ ਆਵੇਗੀ।
ਐਮਰਜੈਂਸੀ ਨੂੰ ‘ਲੋਕਤੰਤਰ ਦਾ ਕਤਲ’ ਦੱਸਿਆ
ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਐਮਰਜੈਂਸੀ ਦੌਰਾਨ ਕੁਰਬਾਨੀ ਦੇਣ ਵਾਲੇ ਲੋਕਾਂ ਨੂੰ ਯਾਦ ਕੀਤਾ ਗਿਆ। ਐਮਰਜੈਂਸੀ ਦੀ 50ਵੀਂ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ 1975 ਵਿੱਚ ਲਗਾਈ ਗਈ ਐਮਰਜੈਂਸੀ ਦੀ ਸਖ਼ਤ ਨਿੰਦਾ ਕੀਤੀ ਗਈ, ਇਸਨੂੰ ‘ਲੋਕਤੰਤਰ ਦਾ ਕਤਲ’ ਕਿਹਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਐਮਰਜੈਂਸੀ ਬਾਰੇ ਮਤਾ ਵੀ ਪਾਸ ਕੀਤਾ ਗਿਆ ਹੈ।
ਜਿਸ ਵਿੱਚ ਕਿਹਾ ਗਿਆ ਹੈ ਕਿ ਐਮਰਜੈਂਸੀ ਦੌਰਾਨ ‘ਲੋਕਤੰਤਰ ਦਾ ਕਤਲ’ ਕੀਤਾ ਗਿਆ ਸੀ। ਇਸ ਤੋਂ ਬਾਅਦ 3 ਵੱਡੇ ਫੈਸਲੇ ਲਏ ਗਏ ਹਨ। ਜਿਨ੍ਹਾਂ ਨੂੰ ਕੈਬਨਿਟ ਦੀ ਸਹਿਮਤੀ ਤੋਂ ਬਾਅਦ ਮਨਜ਼ੂਰੀ ਦਿੱਤੀ ਗਈ।
ਕਾਂਗਰਸ ਸਰਕਾਰ ਨੇ ਲੋਕਤੰਤਰ ਨੂੰ ਬੰਧਕ ਬਣਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ, “ਐਮਰਜੈਂਸੀ ਦੌਰਾਨ ਲੋਕਤੰਤਰ ਦਾ ਕਤਲ ਕੀਤਾ ਗਿਆ ਸੀ। ਇਹ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਹੈ ਜਿਸਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।
ਐਮਰਜੈਂਸੀ ਦੌਰਾਨ, ਸੰਵਿਧਾਨ ਦੇ ਅੰਦਰੂਨੀ ਮੁੱਲਾਂ ਨੂੰ ਪਾਸੇ ਕਰ ਦਿੱਤਾ ਗਿਆ। ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ। ਪ੍ਰੈਸ ਦੀ ਆਜ਼ਾਦੀ ਨੂੰ ਖੋਹ ਲਿਆ ਗਿਆ ਅਤੇ ਇਸਦੀ ਆਵਾਜ਼ ਨੂੰ ਦਬਾ ਦਿੱਤਾ ਗਿਆ।
ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਸੀ ਜਿਵੇਂ ਉਸ ਸਮੇਂ ਸੱਤਾ ਵਿੱਚ ਕਾਂਗਰਸ ਸਰਕਾਰ ਨੇ ਲੋਕਤੰਤਰ ਨੂੰ ਬੰਧਕ ਬਣਾ ਲਿਆ ਸੀ।