ਖ਼ੁਸ਼ੀਆਂ ਮਾਤਮ ‘ਚ ਬਦਲੀਆਂ! ਨੱਚਦੇ ਲੋਕਾਂ ‘ਤੇ ਚਲਾਈਆਂ ਗੋਲੀਆਂ, 12 ਦੀ ਮੌਤ- ਕਈ ਜ਼ਖ਼ਮੀ
ਮੀਡੀਆ ਰਿਪੋਰਟਾਂ ਅਨੁਸਾਰ – ਜਸ਼ਨ ਦੌਰਾਨ ਹੋਈ ਗੋਲੀਬਾਰੀ ਵਿੱਚ 20 ਲੋਕ ਜ਼ਖਮੀ ਵੀ ਹੋਏ ਹਨ
ਇੰਟਰਨੈਸ਼ਨਲ ਡੈਸਕ
ਮੈਕਸੀਕੋ ਦੇ ਗੁਆਨਾਜੁਆਟੋ ਵਿੱਚ ਇੱਕ ਜਸ਼ਨ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਵਿੱਚ 12 ਲੋਕਾਂ ਦੀ ਮੌਤ ਹੋ ਗਈ। ਜਸ਼ਨ ਦੌਰਾਨ ਹੋਈ ਗੋਲੀਬਾਰੀ ਵਿੱਚ 20 ਲੋਕ ਜ਼ਖਮੀ ਵੀ ਹੋਏ ਹਨ। ਇਸ ਵੇਲੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਪੂਰੀ ਘਟਨਾ ਮੈਕਸੀਕੋ ਦੇ ਗੁਆਨਾਜੁਆਟੋ ਦੇ ਇਰਾਪੁਆਟੋ ਸ਼ਹਿਰ ਵਿੱਚ ਵਾਪਰੀ, ਜਦੋਂ ਸਥਾਨਕ ਲੋਕ ਸੇਂਟ ਜੌਨ ਦ ਬੈਪਟਿਸਟ ਦੇ ਸਨਮਾਨ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਰਹੇ ਸਨ। ਉਹ ਲੋਕ ਸ਼ਰਾਬ ਪੀ ਰਹੇ ਸਨ ਅਤੇ ਨੱਚ ਰਹੇ ਸਨ। ਉਸ ਸਮੇਂ ਕੁਝ ਬੰਦੂਕਧਾਰੀਆਂ ਨੇ ਬਿਨਾਂ ਸੋਚੇ ਸਮਝੇ ਮਾਸੂਮ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਇੱਕ ਵੀਡੀਓ ਵਿੱਚ ਕੈਦ ਹੋ ਗਈ, ਜਿਸ ਵਿੱਚ ਲੋਕ ਗੋਲੀਬਾਰੀ ਦੌਰਾਨ ਘਬਰਾਹਟ ਵਿੱਚ ਇਧਰ-ਉਧਰ ਭੱਜਣ ਲੱਗ ਪਏ।
ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਪਾਰਡੋ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਘਟਨਾ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਇੱਕ ਕਿਸ਼ੋਰ ਦੀ ਵੀ ਮੌਤ ਹੋ ਗਈ ਹੈ। ਇਹ ਬਹੁਤ ਹੀ ਦੁਖਦਾਈ ਹਾਦਸਾ ਹੈ। ਅਜਿਹੀਆਂ ਘਟਨਾਵਾਂ ਪਹਿਲਾਂ ਵੀ ਕਈ ਵਾਰ ਵਾਪਰ ਚੁੱਕੀਆਂ ਹਨ।
ਮੈਕਸੀਕੋ ਦੇ ਗੁਆਨਾਜੁਆਟੋ ਸ਼ਹਿਰ ਵਿੱਚ ਹਿੰਸਾ ਜ਼ਿਆਦਾਤਰ ਹੁੰਦੀ ਰਹੀ ਹੈ। ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਹਿੰਸਕ ਘਟਨਾਵਾਂ ਵਾਪਰੀਆਂ ਹਨ। ਸਾਲ ਦੀ ਸ਼ੁਰੂਆਤ ਵਿੱਚ, ਰਾਜ ਵਿੱਚ 1435 ਕਤਲ ਹੋਏ ਹਨ।