AAP ਦੇ ਸੰਜੀਵ ਅਰੋੜਾ ਇਸ ਦਿਨ ਚੁੱਕਣਗੇ ਸਹੁੰ.. ਬਣਨ ਜਾ ਰਹੇ ਨੇ ਮੰਤਰੀ
ਚੰਡੀਗੜ੍ਹ
ਲੁਧਿਆਣਾ ਜਿਮਨੀ ਚੋਣ ਵਿੱਚ ਵੱਡੇ ਮਾਰਜਨ ਦੇ ਨਾਲ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਸ਼ਨੀਵਾਰ ਨੂੰ ਸਹੁੰ ਚੁੱਕਣਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਬੀਤੇ ਦਿਨੀ ਲੁਧਿਆਣਾ ਜਿਮਨੀ ਚੋਣ ਜਿੱਤੀ ਸੀ। ਹੁਣ ਉਨ੍ਹਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਵਾਈ ਜਾਵੇਗੀ।
ਹੁਣ ਤਾਜ਼ਾ ਖ਼ਬਰ ਇਹ ਹੈ ਕਿ ਸੰਜੀਵ ਅਰੋੜਾ ਸਨਿਚਰਵਾਰ, ਯਾਨੀ ਕਿ 28 ਜੂਨ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿਚ ਸਹੁੰ ਚੁੱਕਣਗੇ। ਇਹ ਸਹੁੰ ਚੁਕਵਾਉਣ ਦੀ ਰਸਮ ਸਪੀਕਰ ਕੁਲਤਾਰ ਸਿੰਘ ਸੰਧਵਾ ਅਦਾ ਕਰਨਗੇ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਬੀਤੇ ਦਿਨ ਇਹ ਐਲਾਨ ਕੀਤਾ ਗਿਆ ਸੀ ਕਿ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਿਲ ਕਰਕੇ ਮੰਤਰੀ ਬਣਾਇਆ ਜਾਵੇਗਾ। ਹਾਲਾਂਕਿ ਅਰੋੜਾ ਨੂੰ ਕਿਹੜਾ ਵਿਭਾਗ ਦਿੱਤਾ ਜਾਂਦਾ ਹੈ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।