Punjab Breaking: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ!
Punjab Breaking: ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ….
ਰੋਹਿਤ ਗੁਪਤਾ , ਬਟਾਲਾ
Punjab Breaking: ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਨੂੰ ਗੋਲੀਆਂ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਹਾਲਾਂਕਿ ਇਸ ਗੋਲੀਬਾਰੀ ਵਿੱਚ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਸੀ, ਜਦੋਂਕਿ ਲੰਘੀ ਦੇਰ ਰਾਤ ਜੱਗੂ ਦੀ ਮਾਂ ਦੀ ਵੀ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਕਰਨਵੀਰ ਸਿੰਘ ਦੇ ਵਜੋਂ ਹੋਈ ਹੈ, ਜੋ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਦੇ ਕੋਲ ਖੜ੍ਹਾ ਸੀ। ਘਟਨਾ ਰਾਤ ਕਰੀਬ 9 ਵਜੇ ਦੀ ਦੱਸੀ ਜਾ ਰਹੀ ਹੈ।
ਬਟਾਲਾ ਦੇ ਕਾਦੀਆ ਦੀ ਚੁੰਗੀ ਵਿਖੇ ਅਣਪਛਾਤਿਆਂ ਦੇ ਵੱਲੋਂ ਜੱਗੂ ਦੀ ਮਾਤਾ ਹਰਜੀਤ ਕੌਰ ਨੂੰ ਗੋਲੀਆਂ ਮਾਰੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜੱਗੂ ਦੀ ਮਾਂ ਘਰ ਦੇ ਬਾਹਰ ਖੜ੍ਹੀ ਹੋਈ ਸੀ, ਤਾਂ ਇਸੇ ਦੌਰਾਨ ਹੀ ਅਣਪਛਾਤਿਆਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ।
ਇਸ ਗੋਲੀਬਾਰੀ ਵਿੱਚ ਜੱਗੂ ਦੀ ਮਾਤਾ ਦੇ ਕੋਲ ਖੜ੍ਹੇ ਨੌਜਵਾਨ (ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭਿਖੋਵਾਲ ਥਾਣਾ ਘੁੰਮਣ ਕਲਾਂ) ਦੀ ਮੌਤ ਹੋ ਗਈ ਹੈ।
ਉੱਥੇ ਹੀ ਜਾਣਕਾਰੀ ਇਹ ਵੀ ਹੈ ਕਿ ਜੱਗੂ ਦੀ ਮਾਤਾ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਬਟਾਲਾ ਦੇ ਡਾਕਟਰਾਂ ਵੱਲੋਂ ਉਸਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਦੌਰਾਨੇ ਇਲਾਜ ਉਨ੍ਹਾਂ ਦੀ ਵੀ ਮੌਤ ਹੋ ਗਈ।
ਸੂਤਰ ਦੱਸਦੇ ਹਨ ਕਿ ਹਮਲਾਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ। ਦੂਜੇ ਪਾਸੇ ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।