ਵੱਡੀ ਖ਼ਬਰ: ਪੰਜਾਬ ਤੋਂ AAP ਵਿਧਾਇਕ ਦਾ ਦੇਹਾਂਤ
Punjab News –
ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਸੋਸ਼ਲ ਮੀਡੀਆ ਤੇ ਲਿਖਿਆ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।