ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 25 ਅਧਿਕਾਰੀ ਸਸਪੈਂਡ
Punjab News- ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਭ੍ਰਿਸ਼ਟਾਚਾਰ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ਕੀਤੀ ਹੈ, ਜਿਨ੍ਹਾਂ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਸਰਕਾਰੀ ਸੂਤਰਾਂ ਮੁਤਾਬਿਕ ਜੇਲ੍ਹ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ, ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਵੱਖ-ਵੱਖ ਜੇਲ੍ਹਾਂ ਦੇ 25 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਨ੍ਹਾਂ ਵਿੱਚ ਤਿੰਨ ਡਿਪਟੀ ਸੁਪਰਡੈਂਟ ਅਤੇ ਦੋ ਸਹਾਇਕ ਸੁਪਰਡੈਂਟ ਸ਼ਾਮਲ ਹਨ। ਇਹ ਕਾਰਵਾਈ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਇਹ ਕਦਮ ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੁੱਕਿਆ ਹੈ।
– ਖ਼ਬਰ ਅਪਡੇਟ ਹੋ ਰਹੀ ਹੈ….