ਪੰਜਾਬ ਸਰਕਾਰ ਅਧਿਆਪਕਾਂ/ਮੁਲਾਜ਼ਮਾਂ ਦੀਆਂ ਬਕਾਇਆ DA ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰੇ
Punjab News- ਸੈਂਟਰ ਸਰਕਾਰ ਵੱਲੋਂ 55% ਮਹਿੰਗਾਈ ਭੱਤਾ, ਜਦੋਂ ਕਿ ਪੰਜਾਬ ਸਰਕਾਰ ਵੱਲੋਂ 42% ਮਹਿੰਗਾਈ ਭੱਤਾ
Punjab News- ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਸੂਬਾ ਜੋਆਇੰਟ ਸਕੱਤਰ ਰਾਕੇਸ਼ ਗੋਇਲ ਬਰੇਟਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੀਆਂ ਰਹਿੰਦੀਆਂ ਬਾਕੀ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ।
ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਸੈਂਟਰ ਸਰਕਾਰ ਵੱਲੋਂ 55% ਮਹਿੰਗਾਈ ਭੱਤਾ ਜਾਰੀ ਕੀਤਾ ਗਿਆ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ 42% ਮਹਿੰਗਾਈ ਭੱਤੇ ਦੀਆਂ ਕਿਸਤਾਂ ਹੀ ਜਾਰੀ ਕੀਤੀਆਂ ਜਾ ਰਹੀਆਂ ਹਨ।
ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ , ਗੁਰਮੇਲ ਸਿੰਘ ਬਰੇ,ਭਗਵੰਤ ਭਟੇਜਾ , ਰਗਵਿੰਦਰ ਸਿੰਘ ਧੂਲਕਾ ਅੰਮ੍ਰਿਤਸਰ, ਅਮਨਦੀਪ ਸਿੰਘ ਸੰਗਰੂਰ, ਪਰਮਜੀਤ ਸਿੰਘ ਤੂਰ ਪਾਤੜਾਂ, ਲਵਲੀਸ਼ ਗੋਇਲ ਨਾਭਾ, ਸੁਖਬੀਰ ਸੰਗਰੂਰ, ਸੁਖਵਿੰਦਰ ਸਿੰਗਲਾ ਬਰੇਟਾ, ਰਾਮਪਾਲ ਸਿੰਘ ਗੁੜੱਦੀ, ਪਰਮਜੀਤ ਸਿੰਘ ਤਲਵੰਡੀ ਸਾਬੋ, ਦੀਪਕ ਮੋਹਾਲੀ ,ਮੱਖਣ ਜੈਨ ਪਟਿਆਲਾ, ਗੁਰਦੀਪ ਸਿੰਘ ਫਤਿਹਗੜ੍ਹ ਸਾਹਿਬ, ਮਾਲਵਿੰਦਰ ਸਿੰਘ ਬਰਨਾਲਾ ,ਜਸਵਿੰਦਰ ਸਿੰਘ ਰਾਏਕੋਟ, ਜਸਵੀਰ ਸਿੰਘ ਹੁਸ਼ਿਆਰਪੁਰ, ਬਲਜੀਤ ਸਿੰਘ ਗੁਰਦਾਸਪੁਰ, ਨਿਸ਼ਾਤ ਸ਼ਰਮਾ ਪਠਾਨਕੋਟ, ਦਿਲਬਾਗ ਸਿੰਘ ਤਰਨ ਤਾਰਨ, ਜਸਨਦੀਪ ਸਿੰਘ ਕੁਲਾਣਾ ਆਦਿ ਸਾਥੀਆਂ ਨੇ ਪੰਜਾਬ ਸਰਕਾਰ ਵਿੱਤ ਮੰਤਰੀ ਪੰਜਾਬ ਤੋਂ ਤੁਰੰਤ ਡੀ ਏ ਦੀਆਂ ਕਿਸਤਾਂ ਜਾਰੀ ਕਰਨ ਦੀ ਮੰਗ ਰੱਖੀ।