Punjab News: ਸਰਕਾਰ ਖਿਲਾਫ਼ ਦੇਸ਼ ਵਿਆਪੀ ਹੜਤਾਲ ਦਾ ਐਲਾਨ!
Punjab News-ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਮਜ਼ਦੂਰ ਮੁਲਾਜ਼ਮ ਕਿਸਾਨ ਵਿਰੋਧੀ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੇ ਵਿਰੁੱਧ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ
Punjab News-ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ, ਪੈਨਸ਼ਨਰ ਐਸੋਸੀਏਸ਼ਨ, ਸੀ.ਐਚ.ਬੀ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੋਪੜ ਵੱਲੋਂ ਮਿਤੀ 9 ਜੁਲਾਈ 2025 ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਸੰਬੰਧੀ ਮਿਤੀ 3 ਜੁਲਾਈ 2025 ਨੂੰ ਪਟਿਆਲਾ ਹੈੱਡ ਆਫਿਸ ਵਿਖੇ ਸੂਬਾ ਪੱਧਰੀ ਧਰਨੇ ਨੂੰ ਕਾਮਯਾਬ ਕਰਨ ਲਈ ਸਰਕਲ ਰੋਪੜ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਮਜ਼ਦੂਰ ਮੁਲਾਜ਼ਮ ਕਿਸਾਨ ਵਿਰੋਧੀ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੇ ਵਿਰੁੱਧ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਸਾਥੀਆਂ ਨੂੰ ਤਿਆਰ ਕੀਤਾ ਗਿਆ।
ਆਗੂਆਂ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ, ਨਿਜੀਕਰਨ ਦੀਆਂ ਤਬਾਹਕੁਨ ਨੀਤੀਆਂ ਵਿਰੁੱਧ, ਨਵੇਂ ਬਣਾਈ ਚਾਰ ਲੇਬਰ ਕੋਡ ਰੱਦ ਕਰਾਉਣ ਲਈ, ਬਿਜਲੀ ਐਕਟ 2003 ਅਤੇ 2022 ਰੱਦ ਕਰਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਾਉਣ ਲਈ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ ਘੱਟ ਉਜਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕੀਤੀ ਜਾਵੇ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ 200 ਰੁਪਇਆ ਵਿਕਾਸ ਦੇ ਨਾਂ ਤੇ ਵਸੂਲਿਆ ਜਾਣਾ ਬੰਦ ਕੀਤਾ ਜਾਵੇ, ਸਰਕਾਰੀ ਅਦਾਰਿਆਂ ਅੰਦਰ ਪੱਕੀ ਭਰਤੀ ਕਰਾਉਣ, ਸਾਰੇ ਵਿਭਾਗਾਂ ਦੇ ਨਿਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਾਉਣ ਲਈ ਹੜਤਾਲ ਕੀਤੀ ਜਾ ਰਹੀ ਹੈ। ਇਸ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇ। ਅੰਤ ਵਿੱਚ ਸਰਕਲ ਦਫਤਰ ਤੱਕ ਨਾਅਰੇਬਾਜ਼ੀ ਕਰਦੇ ਹੋਏ ਸਾਂਝੇ ਤੌਰ ਤੇ ਨਿਗਰਾਨ ਇੰਜੀਨੀਅਰ ਰਾਹੀਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਪਟਿਆਲਾ ਦੇ ਨਾਂ ਮੰਗ ਪੱਤਰ ਭੇਜਿਆ ਗਿਆ।
ਅੱਜ ਦੇ ਧਰਨੇ ਵਿੱਚ ਸਰਕਲ ਪ੍ਰਧਾਨ ਦਵਿੰਦਰ ਸਿੰਘ ਸਰਕਲ ਸਕੱਤਰ ਤਰਸੇਮ ਲਾਲ ਸਰਕਲ ਕੈਸ਼ੀਅਰ ਰਾਮ ਕ੍ਰਿਸ਼ਨ ਬੈਂਸ ਸਰਕਲ ਸਹਾਇਕ ਸਕੱਤਰ ਰਾਮ ਕ੍ਰਿਸ਼ਨ ਰੋਪੜ ਪੈਨਸ਼ਨਰ ਐਸੋਸੀਏਸ਼ਨ ਦੇ ਰੋਪੜ ਦੇ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ ਭਾਗ ਸਿੰਘ ਭਾਉਵਾਲ ਹਰਭਜਨ ਸਿੰਘ ਸਰਕਲ ਆਗੂ ਕਰਮ ਚੰਦ ਡਿਵੀਜ਼ਨ ਆਗੂ ਰਣਧੀਰ ਸਿੰਘ ਭੁਪਿੰਦਰ ਸਿੰਘ ਦਰਸ਼ਨ ਸਿੰਘ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਆਗੂ ਜਗਦੀਪ ਸਿੰਘ ਸੂਬਾ ਖਜਾਨਚੀ ਸੰਤੋਖ ਸਿੰਘ ਸੂਬਾ ਸਾਬਕਾ ਪ੍ਰਧਾਨ ਟੀ ਐਸ ਯੂ ਭਰਭੂਰ ਸਿੰਘ ਹਰਮਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਅਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।

