Heavy Rainfall: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ! ਪੜ੍ਹੋ IMD ਦੀ ਚੇਤਾਵਨੀ
Heavy Rainfall: ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਆਰੇਜ਼ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਸੂਰਜ ਨਿਕਲਿਆ ਅਤੇ ਵਿਚਕਾਰ ਬੱਦਲ ਛਾਏ ਹੋਏ ਸਨ। ਧੁੱਪ ਕਾਰਨ ਗਰਮੀ ਅਤੇ ਨਮੀ ਦੋਵੇਂ ਵਧ ਗਈਆਂ।
ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ, ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸਦੇ ਚੱਲੀਏ ਕਿ 24 ਘੰਟਿਆਂ ਦੌਰਾਨ ਰਾਜ ਦੇ ਔਸਤ ਤਾਪਮਾਨ ਵਿੱਚ 3.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਦੇ ਨੇੜੇ ਹੈ। ਬਠਿੰਡਾ ਜ਼ਿਲ੍ਹੇ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Heavy Rainfall: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ! ਪੜ੍ਹੋ IMD ਦੀ ਚੇਤਾਵਨੀ