ਸਾਵਧਾਨ! ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਹੜ੍ਹਾਂ ਦਾ ਖਤਰਾ ਬਰਕਰਾਰ…!
ਦੇਸ਼ ਦੇ ਕਈ ਹਿੱਸਿਆਂ ਵਿੱਚ 7 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
Rain Alert –
ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ, ਜਿਸ ਦੇ ਤਹਿਤ ਅਗਲੇ ਛੇ ਤੋਂ ਸੱਤ ਦਿਨਾਂ ਤੱਕ ਪੰਜਾਬ ਅਤੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਸ ਵੇਲੇ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਬੱਦਲ ਫਟਣ ਕਾਰਨ ਜਿੱਥੇ ਹੜ੍ਹ ਆ ਚੁੱਕੇ ਹਨ, ਉਥੇ ਹੀ ਪਹਾੜਾਂ ਦੇ ਢਹਿਣ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਇਸ ਮਾਨਸੂਨ ਦੌਰਾਨ ਭਾਰੀ ਮੀਂਹ ਦੀ ਤੀਬਰਤਾ ਨੂੰ ਦੇਖਦੇ ਹੋਏ, ਰਾਜ ਸਰਕਾਰਾਂ ਜ਼ਰੂਰੀ ਤਿਆਰੀਆਂ ਵਿੱਚ ਰੁੱਝੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ ਹੈ, ਜਦੋਂ ਕਿ ਉਤਰਾਖੰਡ ਵਿੱਚ ਜ਼ਮੀਨ ਖਿਸਕਣ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਦਰਅਸਲ ਇਸ ਸਾਲ ਦੇਸ਼ ਭਰ ਵਿੱਚ ਮੌਨਸੂਨ ਸਮੇਂ ਤੋਂ ਪਹਿਲਾਂ ਆ ਗਿਆ ਹੈ। ਆਮ ਤੌਰ ‘ਤੇ, ਮੌਨਸੂਨ 8 ਜੁਲਾਈ ਦੇ ਆਸਪਾਸ ਪੂਰੇ ਦੇਸ਼ ਨੂੰ ਕਵਰ ਕਰਦਾ ਹੈ, ਪਰ ਇਸ ਸਾਲ ਇਹ ਰਿਕਾਰਡ ਸਮੇਂ ਤੋਂ ਨੌਂ ਦਿਨ ਪਹਿਲਾਂ, 29 ਜੂਨ ਨੂੰ ਦੇਸ਼ ਭਰ ਵਿੱਚ ਸਰਗਰਮ ਹੋ ਗਿਆ।
ਮੌਸਮ ਵਿਭਾਗ ਅਨੁਸਾਰ, ਅਗਲੇ ਛੇ ਤੋਂ ਸੱਤ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

