Punjab News- ਪੰਜਾਬ ‘ਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ!
Punjab News- ਮੌਕੇ ਤੋਂ 6-7 ਕਾਰਤੂਸਾਂ ਦੇ ਖੋਲ ਮਿਲੇ, ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ
Punjab News- ਪੰਜਾਬ ਚ ਨਿੱਤ ਦਿਨ ਕਾਤਲੋਗਾਰਦ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਕੁਲਪੁਰ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਸ਼ਾਮ ਇੱਕ ਦੁਖਦਾਈ ਘਟਨਾ ਵਾਪਰੀ। ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਮਾਰ ਦਿੱਤਾ।
ਜਾਣਕਾਰੀ ਅਨੁਸਾਰ ਘਰ ਵਾਪਸ ਆ ਰਹੇ ਸ਼ਿਗਰਾ ਸਿੰਘ ਦੇ ਪੁੱਤਰ ਹਰਦੀਪ ਸਿੰਘ (37) ਨੂੰ ਪਿੰਡ ਦੇ ਭੱਠੇ ਨੇੜੇ ਮੁਲਜ਼ਮਾਂ ਨੇ ਗੋਲੀ ਮਾਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ, ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ।
ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ 6-7 ਕਾਰਤੂਸਾਂ ਦੇ ਖੋਲ ਬਰਾਮਦ ਕੀਤੇ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੀ ਵੱਧ ਗਈ।
ਸੂਚਨਾ ਮਿਲਣ ਤੋਂ ਬਾਅਦ ਸੜੋਆ ਥਾਣਾ ਅਤੇ ਐਸਐਚਓ ਪੋਜੇਵਾਲ ਥਾਣਾ ਮੈਡਮ ਰਾਜ ਪਲਵਿੰਦਰ ਕੌਰ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਬਲਾਚੌਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਪੁਲਿਸ ਨੇ ਮ੍ਰਿਤਕ ਦੇ ਭਰਾ ਸੰਦੀਪ ਦੇ ਬਿਆਨ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।