Punjab News- ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਮਿਲਿਆ ਅਹਿਮ ਮਹਿਕਮਾ, ਪੜ੍ਹੋ ਵੇਰਵਾ
Punjab News-
ਲੁਧਿਆਣਾ ਪੱਛਮੀ ਤੋਂ ਉਪ ਚੋਣ ਜਿੱਤਣ ਵਾਲੇ AAP MLA ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਜਗ੍ਹਾ ਮਿਲੀ ਹੈ। ਉਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਸਹੁੰ ਚੁਕਾਈ ਹੈ।
ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨਆਰਆਈ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ।
ਸੀਐਮ ਮਾਨ ਨੇ ਟਵੀਟ ਕਰਕੇ ਸੰਜੀਵ ਅਰੋੜਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ “ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਅਰੋੜਾ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ।
ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨਆਰਆਈ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਉਹ ਪੂਰੀ ਇਮਾਨਦਾਰੀ ਨਾਲ ਅਤੇ ਬਿਨਾਂ ਕਿਸੇ ਪੱਖਪਾਤ ਦੇ ਪੰਜਾਬ ਦੇ ਵਿਕਾਸ ਅਤੇ ਰਾਜ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।”