ਵੱਡੀ ਖ਼ਬਰ: ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ, 27 ਲੋਕਾਂ ਦੀ ਮੌਤ

All Latest NewsGeneral NewsNews FlashTOP STORIES

 

Hathras Ratibhanpur Satsang Stampede: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਮੰਗਲਵਾਰ ਨੂੰ ਪਿੰਡ ਮੁਗਲਗੜ੍ਹੀ ‘ਚ ਭੋਲੇ ਬਾਬਾ ਦੇ ਸਤਿਸੰਗ ਦੇ ਸਮਾਪਤੀ ਸਮਾਰੋਹ ‘ਚ ਭਗਦੜ ਮਚ ਗਈ। ਏਟਾ ਦੇ ਸੀਐਮਓ ਉਮੇਸ਼ ਤ੍ਰਿਪਾਠੀ ਨੇ ਹਾਦਸੇ ਵਿੱਚ 27 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਏਟਾ ਦੇ ਐਸਐਸਪੀ ਰਾਜੇਸ਼ ਕੁਮਾਰ ਸਿੰਘ ਦਾ ਕਹਿਣਾ ਹੈ ਕਿ, “… ਹਾਥਰਸ ਜ਼ਿਲ੍ਹੇ ਦੇ ਪਿੰਡ ਮੁਗਲਗੜ੍ਹੀ ਵਿੱਚ ਇੱਕ ਧਾਰਮਿਕ ਸਮਾਗਮ ਚੱਲ ਰਿਹਾ ਸੀ ਕਿ, ਭਗਦੜ ਮੱਚ ਗਈ। ਏਟਾ ਦੇ ਹਸਪਤਾਲ ਵਿੱਚ ਹੁਣ ਤੱਕ 27 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿੱਚ 23 ਔਰਤਾਂ, 3 ਬੱਚੇ ਸ਼ਾਮਲ ਹਨ।

ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਏਡੀਜੀ ਆਗਰਾ ਅਤੇ ਅਲੀਗੜ੍ਹ ਦੇ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਟੀਮ ਬਣਾਈ ਗਈ ਹੈ। ਮਰਨ ਵਾਲਿਆਂ ਵਿੱਚ 23 ਔਰਤਾਂ ਵੀ ਸ਼ਾਮਲ ਹਨ। ਕਈ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਦੇ ਢੁੱਕਵੇਂ ਇਲਾਜ ਲਈ ਹਦਾਇਤਾਂ ਦਿੱਤੀਆਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।

ਇਸ ਦੇ ਨਾਲ ਹੀ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਨੂੰ ਵੀ ਕਾਰਵਾਈ ਲਈ ਤਿਆਰ ਰਹਿਣ ਲਈ ਕਿਹਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਦਫਤਰ ਤੋਂ ਪੂਰੀ ਘਟਨਾ ਦੀ ਰਿਪੋਰਟ ਤਲਬ ਕੀਤੀ ਗਈ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਭਗਦੜ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

 

Media PBN Staff

Media PBN Staff

Leave a Reply

Your email address will not be published. Required fields are marked *