ਚੰਡੀਗੜ੍ਹੀਆਂ ਲਈ ਖ਼ਤਰੇ ਦੀ ਘੰਟੀ? ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ
Chandigarh News-
ਚੰਡੀਗੜ੍ਹੀਆਂ ਦੇ ਲਈ ਖਤਰੇ ਦੀ ਘੰਟੀ ਹੈ ਕਿ, ਭਾਰੀ ਬਾਰਿਸ਼ ਕਾਰਨ ਸੁਖਨਾ ਲੇਕ ਵਿੱਚ ਪਾਣੀ ਜਿਆਦਾ ਭਰ ਗਿਆ ਹੈ ਅਤੇ ਪਾਣੀ ਖਤਰੇ ਦੇ ਨਿਸ਼ਾਨ ‘ਤੇ ਪਹੁੰਚਣ ਤੋਂ ਬਾਅਦ ਸੁਗਨਾ ਲੇਕ ਦੇ ਫਲੱਡ ਗੇਟ ਖੋਲ ਦਿੱਤੇ ਗਏ ਹਨ।
ਨਿਊਜ਼18 ਦੀ ਖਬਰ ਦੇ ਮੁਤਾਬਿਕ, ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਡੇਰਾਬੱਸੀ ਇਲਾਕੇ ਦੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ।
ਜ਼ਿਕਰ ਕਰਨਾ ਬਣਦਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਘੱਗਰ ਦਰਿਆ ਦੇ ਨੇੜਲੇ ਇਲਾਕਿਆਂ ਅੰਦਰ ਜਿੱਥੇ ਕਿ ਦੁਕਾਨਾਂ ਅਤੇ ਹੋਰ ਰਿਹਾਇਸ਼ੀ ਇਲਾਕੇ ਹਨ, ਉੱਥੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਆਖਿਆ ਹੈ।
ਇਸ ਦੇ ਨਾਲ ਹੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਖਨਾ ਲੇਕ ਦੇ ਫਲੱਡ ਗੇਟ ਖੋਲਣ ਦਾ ਮੁੱਖ ਉਦੇਸ਼ ਇਥੋਂ ਪਾਣੀ ਨੂੰ ਘਟਾ ਕੇ ਅੱਗੇ ਭੇਜਣਾ ਹੈ, ਤਾਂ ਜੋ ਆਸ ਪਾਸ ਦਾ ਇਲਾਕਾ ਸੁਰੱਖਿਅਤ ਰਹਿ ਸਕੇ।
ਪ੍ਰਸ਼ਾਸਨ ਨੇ ਦੱਸਿਆ ਕਿ ਹੁਣ ਸਿਰਫ ਹੌਲੀ ਹੌਲੀ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਹਾਲਾਤ ਹਾਲ ਦੀ ਘੜੀ ਕਾਬੂ ਵਿੱਚ ਹਨ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਪਰ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਲਈ ਆਖਿਆ ਗਿਆ ਹੈ।