ਵੱਡੀ ਖ਼ਬਰ: ਭਾਜਪਾ ਨੇਤਾ ਨੇ ਐਡੀਸ਼ਨਲ ਕਮਿਸ਼ਨਰ ਨੂੰ ਘੜੀਸ ਕੇ ਕੁੱਟਿਆ (ਵੇਖੋ ਵੀਡੀਓ)
Punjabi News: ਓਡੀਸ਼ਾ ਤੋਂ ਵੱਡੀ ਖ਼ਬਰ ਆਈ ਹੈ। ਭੁਵਨੇਸ਼ਵਰ ਨਗਰ ਨਿਗਮ (BMC) ਦੇ ਵਧੀਕ ਕਮਿਸ਼ਨਰ ਰਤਨਾਕਰ ਸਾਹੂ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਭਾਜਪਾ ਨੇਤਾ ਜਗਨਨਾਥ ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
BMC ਕਰਮਚਾਰੀ ਜਗਨਨਾਥ ਪ੍ਰਧਾਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਭਾਜਪਾ ਨੇਤਾ ਜਨਨਨਾਥ ਪ੍ਰਧਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਜਾਣਿਆ ਜਾਂਦਾ ਹੈ ਕਿ ਨਿਗਮ ਕਮਿਸ਼ਨਰ ਰਤਨਾਕਰ ਸਾਹੂ ‘ਤੇ ਸੋਮਵਾਰ ਨੂੰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਦਫ਼ਤਰ ਵਿੱਚ ਬੈਠੇ ਸਨ।
BMC ਮੇਅਰ ਸੁਲੋਚਨਾ ਦਾਸ ਨੇ ਮੀਡੀਆ ਨੂੰ ਦੱਸਿਆ ਕਿ 5-6 ਲੋਕਾਂ ਨੇ ਅਧਿਕਾਰੀ ਨੂੰ ਉਨ੍ਹਾਂ ਦੇ ਦਫ਼ਤਰ ਤੋਂ ਬਾਹਰ ਖਿੱਚਿਆ, ਉਨ੍ਹਾਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਭਾਜਪਾ ਨੇ 5 ਆਗੂਆਂ ਨੂੰ ਕੀਤਾ ਮੁਅੱਤਲ
ਭਾਜਪਾ ਨੇ ਓਡੀਸ਼ਾ ਵਿੱਚ ਐਡੀਸ਼ਨਲ ਕਮਿਸ਼ਨਰ ਦੀ ਕੁੱਟਮਾਰ ਕਰਨ ਵਿੱਚ ਸ਼ਾਮਲ 5 ਪਾਰਟੀ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀ ‘ਤੇ ਹਮਲੇ ਤੋਂ ਬਾਅਦ ਵੀਡੀਓ ਵਾਇਰਲ ਹੋ ਗਿਆ ਸੀ। ਇਸ ਤੋਂ ਪਹਿਲਾਂ ਕਾਂਗਰਸ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਭਾਜਪਾ ਨੇ ਸਖ਼ਤ ਕਾਰਵਾਈ ਕੀਤੀ ਹੈ।