Punjab Breaking: ਪੰਜਾਬ ਪੁਲਿਸ ਦੀ ਸੀਨੀਅਰ ਅਫ਼ਸਰ ਗ੍ਰਿਫ਼ਤਾਰ
Punjab Breaking – ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ
Punjab Breaking – ਭਗਵੰਤ ਮਾਨ ਸਰਕਾਰ ਦੀ ਭਰਸ਼ਟਾਚਾਰ ਦੇ ਖਿਲਾਫ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਜਾਣਕਾਰੀ ਦੇ ਮੁਤਾਬਕ ਫਰੀਦਕੋਟ ਦੇ ਡੀਐਸਪੀ ਅਪਰਾਧ ਮਹਿਲਾ ਰਾਜਨਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ, ਡੀਐਸਪੀ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਦਫ਼ਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਸੀਨੀਅਰ ਅਫ਼ਸਰਾਂ ਦੇ ਵੱਲੋਂ ਉਕਤ ਡੀਐਸਪੀ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਵੀ ਦਿੱਤੇ ਹਨ।
ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਕੇ ਪੁਲਿਸ ਨੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ। ਆਪ ਬੁਲਾਰੇ ਮੁਤਾਬਿਕ, ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ, ਜਿਸ ਦੇ ਤਹਿਤ ਕੋਈ ਵੀ ਰਿਸ਼ਵਤਖੋਰ ਬਖਸ਼ਿਆ ਨਹੀਂ ਜਾਵੇਗਾ।