Punjab Breaking: ਭਗਵੰਤ ਮਾਨ ਨੇ ਮੰਤਰੀਆਂ ਨੂੰ ਵੰਡੇ ਵਿਭਾਗ..! ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ
Punjab Breaking: ਸੰਜੀਵ ਅਰੋੜਾ ਨੂੰ ਇੰਡਸਟਰੀ ਤੇ NRI ਮਾਮਲੇ ਵਿਭਾਗ ਦਿੱਤੇ
Punjab Breaking: ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਦੋ ਮੰਤਰੀਆਂ ਨੂੰ ਨਵੇਂ ਵਿਭਾਗ ਵੰਡੇ ਹਨ। ਜਾਣਕਾਰੀ ਅਨੁਸਾਰ, ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਇੰਡਸਟਰੀ ਤੇ ਐੱਨਆਰਆਈ ਮਾਮਲੇ ਵਿਭਾਗ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਐੱਨਆਰਆਈ ਵਿਭਾਗ ਕੁਲਦੀਪ ਧਾਲੀਵਾਲ ਕੋਲ ਸੀ।
ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾਂ ਕੋਲ ਪੇਂਡੂ ਵਿਕਾਸ, ਕਿਰਤ ਅਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ।
ਤਰੁਣਪ੍ਰੀਤ ਸਿੰਘ ਸੌਂਦ ਕੋਲ ਹੁਣ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ, ਪਰਾਹੁਣਚਾਰੀ, ਉਦਯੋਗ ਅਤੇ ਵਣਜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਹਿਣਗੇ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਦੇ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ 16 ਰਹਿ ਗਈ ਹੈ। ਹਾਲੇ ਵੀ ਕੈਬਨਿਟ ਵਿੱਚ ਮੰਤਰੀਆਂ ਦੇ ਦੋ ਅਹੁਦੇ ਖ਼ਾਲੀ ਹਨ।