Punjab Breaking: ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦੇ ਜਾਣ ਦੀ ਤਜਵੀਜ਼
Punjab Breaking:
ਆਪ ਸਰਕਾਰ ਦੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਏ ਜਾਣ ਦੀ ਤਜਵੀਜ਼ ਹੈ। ਇਹ ਸੈਸ਼ਨ 10-11 ਜੁਲਾਈ ਨੂੰ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਸੈਸ਼ਨ ਵਿੱਚ ਅਹਿਮ ਬਿੱਲਾਂ ਪਾਸ ਕੀਤੇ ਜਾ ਸਕਦੇ ਹਨ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਮੀਟਿੰਗ ਦੀ ਮੀਟਿੰਗ ਸੱਦ ਲਈ ਹੈ।
ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 10:30 ਵਜੇ ਸੀਐੱਮ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।