Punjab Breaking: ਗੁਰਦੁਆਰੇ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Punjab Breaking: ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਇੱਥੇ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਖ਼ਬਰਾਂ ਇਹ ਹਨ ਕਿ ਮਹਿਤਾ ਦੇ ਪਿੰਡ ਚੰਨਣ ਕੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਤਿੰਨ ਬਦਮਾਸ਼ਾਂ ਨੇ ਨੌਜਵਾਨ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਵਿੱਚ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
ਹਾਲਾਂਕਿ ਘਟਨਾ ਦੀ ਸਾਹਮਣੇ ਆਈ ਸੀਸੀਟੀਵੀ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਬਦਮਾਸ਼ਾਂ ਵਿੱਚ ਕਾਨੂੰਨ ਦਾ ਭੋਰਾ ਵੀ ਖ਼ੌਫ਼ ਨਹੀਂ।
ਦੱਸਣਾ ਬਣਦਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਪੰਜਾਬ ਵਿੱਚ, ਇਸ ਤੋਂ ਪਹਿਲਾਂ ਬੀਤੇ ਕੱਲ੍ਹ ਹੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ਼ ਉੱਪਰ ਕੋਟ ਈਸੇ ਖਾਂ (ਮੋਗਾ) ਵਿਖੇ ਵੀ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਸੀ।
ਵੈਸੇ, ਪੰਜਾਬ ਅੰਦਰ ਕੋਈ ਦਿਨ ਖ਼ਾਲੀ ਨਹੀਂ ਜਾ ਰਿਹਾ, ਜਦੋਂ ਕੋਈ ਵਾਰਦਾਤ ਨਾ ਵਾਪਰੇ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਅਣਹੋਣੀਆਂ ਵਾਰਦਾਤਾਂ ਦੇ ਕਾਰਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।