All Latest NewsNews FlashPunjab News

Punjab News: ਸੁਖਬੀਰ ਬਾਦਲ ਮੁੜ ਤਨਖ਼ਾਹੀਆ ਕਰਾਰ

 

Punjab News: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ

ਪਟਨਾ

Punjab News: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ ਸਨ।

ਉਹਨਾਂ ਦੀ ਪੇਸ਼ੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੋਂ ਕੁਝ ਸਮੇਂ ਦੀ ਮੋਹਲਤ ਮੰਗੀ ਸੀ। ਹੁਣ ਅੱਜ ਸਵੇਰੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਅਸਲ ਵਿਚ ਸਾਰਾ ਮਾਮਲਾ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਦੀ ਬਹਾਲੀ ਕਰਨ ਬਾਰੇ ਅਕਾਲ ਤਖਤ ਤੋਂ ਜਾਰੀ ਹੁਕਮਾਂ ਨਾਲ ਜੁੜਿਆ ਹੈ।

ਬਾਦਲ 20 ਦਿਨਾਂ ਦੀ ਮਿਆਦ ਦੇ ਬਾਵਜੂਦ ਵੀ ਪੇਸ਼ ਨਹੀਂ ਹੋਏ

ਸੁਖਬੀਰ ਸਿੰਘ ਬਾਦਲ 20 ਦਿਨਾਂ ਦੀ ਮਿਆਦ ਦੇ ਬਾਵਜੂਦ ਵੀ ਪੇਸ਼ ਨਹੀਂ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੋਂ ਸਮਾਂ ਮੰਗਿਆ, ਪਰ ਵਿਵਾਦ ਸੁਲਝ ਨਾ ਸਕਿਆ। SGPC ਦਾ 6 ਮੈਂਬਰੀ ਵਫ਼ਦ ਪਟਨਾ ਸਾਹਿਬ ਗਿਆ, ਪਰ ਕੋਈ ਸਮਝੌਤਾ ਨਹੀਂ ਹੋਇਆ।

ਇਸ ਦੌਰਾਨ, ਸ੍ਰੀ ਦਰਬਾਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਨੇ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਰੱਦ ਕਰ ਦਿੱਤਾ, ਜਿਸ ਨਾਲ ਦੋਹਾਂ ਤਖ਼ਤਾਂ ਵਿਚਕਾਰ ਤਣਾਅ ਵਧ ਗਿਆ।

ਜਿਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਪੇਸ਼ ਹੋਣ ਦਾ ਦੁਬਾਰਾ ਹੁਕਮ ਜਾਰੀ ਕੀਤਾ ਸੀ ਅਤੇ ਅੱਜ ਸਵੇਰੇ, ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੌਰਾਨ, ਪੰਜ ਪਿਆਰਿਆਂ ਨੇ ਸੁਖਬੀਰ ਨੂੰ ਤਨਖਾਹੀਆ ਐਲਾਨ ਦਿੱਤਾ।

ਇਸ ਵਿਵਾਦ ਨੇ ਸਿੱਖ ਸੰਗਤ ਅਤੇ ਧਾਰਮਿਕ ਸੰਸਥਾਵਾਂ ਵਿੱਚ ਚਰਚਾ ਛੇੜ ਦਿੱਤੀ ਹੈ। SGPC ਨੇ ਵਿਵਾਦ ਸੁਲਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਹ ਘਟਨਾਕ੍ਰਮ ਸਿੱਖ ਪੰਥ ਦੀ ਅੰਦਰੂਨੀ ਸਿਆਸਤ ਅਤੇ ਤਖ਼ਤਾਂ ਦੀ ਮਰਯਾਦਾ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕਰਦਾ ਹੈ।

 

Leave a Reply

Your email address will not be published. Required fields are marked *