All Latest NewsNews FlashTOP STORIES

Hathras Stampede News: ਹੁਣ ਤੱਕ 134 ਤੋਂ ਵੱਧ ਲੋਕਾਂ ਦੇ ਮਾ/ਰੇ ਜਾਣ ਦਾ ਖ਼ਦਸ਼ਾ

 

Hathras Stampede News: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਮੰਗਲਵਾਰ ਨੂੰ ਭੋਲੇ ਬਾਬਾ ਦੇ ਸਤਿਸੰਗ ਦੇ ਸਮਾਪਤੀ ਸਮਾਰੋਹ ‘ਚ ਭਗਦੜ ਮਚ ਗਈ। ਇਸ ਘਟਨਾ ਵਿੱਚ ਹੁਣ ਤੱਕ 134 ਤੋਂ ਵੱਧ ਲੋਕਾਂ ਦੇ ਮਾ-ਰੇ ਜਾਣ ਦਾ ਖ਼ਦਸ਼ਾ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ ਅਤੇ ਹਸਪਤਾਲ ‘ਚ ਇਲਾਜ ਅਧੀਨ ਹਨ। ਭਗਦੜ ਵਿੱਚ ਮਰਨ ਵਾਲੀਆਂ ਔਰਤਾਂ ਅਤੇ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਤਰੀ ਲਕਸ਼ਮੀ ਨਰਾਇਣ, ਮੰਤਰੀ ਸੰਦੀਪ ਸਿੰਘ, ਮੁੱਖ ਸਕੱਤਰ ਅਤੇ ਡੀਜੀਪੀ ਨੂੰ ਮੌਕੇ ‘ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਏਡੀਜੀ ਆਗਰਾ ਅਤੇ ਅਲੀਗੜ੍ਹ ਦੇ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਟੀਮ ਬਣਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਜਾਵੇਗੀ।

ਸੂਤਰਾਂ ਮੁਤਾਬਕ ਪੁਲਸ ਟੀਮਾਂ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਜ਼ਖਮੀ ਔਰਤਾਂ, ਬੱਚਿਆਂ ਅਤੇ ਮਰਦਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਏਟਾ, ਅਲੀਗੜ੍ਹ, ਸਿਕੰਦਰਰਾਊ ਹਸਪਤਾਲ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਪੰਡਾਲ ਵਿੱਚ ਅੱਤ ਦੀ ਗਰਮੀ ਅਤੇ ਹੁੰਮਸ ਕਾਰਨ ਭਗਦੜ ਮੱਚ ਗਈ। ਪੁਲਸ ਪ੍ਰਸ਼ਾਸਨ ਅਤੇ ਐਂਬੂਲੈਂਸ ਦੇਰ ਨਾਲ ਮੌਕੇ ‘ਤੇ ਪਹੁੰਚੀ।

ਹਾਲਾਂਕਿ ਲਖਨਊ ਦੇ ਕਿਸੇ ਵੱਡੇ ਜ਼ਿੰਮੇਵਾਰ ਅਧਿਕਾਰੀ ਨੇ ਅਜੇ ਤੱਕ ਕੋਈ ਅਪਡੇਟ ਨਹੀਂ ਦਿੱਤੀ ਹੈ ਪਰ ਸੀਐਮਓ ਨੇ ਕਿਹਾ ਹੈ ਕਿ 27 ਲੋਕਾਂ ਦੀਆਂ ਲਾ-ਸ਼ਾਂ ਹਸਪਤਾਲ ਪਹੁੰਚ ਗਈਆਂ ਹਨ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸਤਿਸੰਗ ਪੰਡਾਲ ‘ਚ ਵੀ ਸਥਿਤੀ ਸਪੱਸ਼ਟ ਨਹੀਂ ਹੈ। ਲਾ-ਸ਼ਾਂ ਨੂੰ ਟੈਂਪੂ ਅਤੇ ਹੋਰ ਵਾਹਨਾਂ ਰਾਹੀਂ ਮੁਰਦਾਘਰ ਪਹੁੰਚਾਇਆ ਜਾ ਰਿਹਾ ਹੈ। ਮੌਕੇ ‘ਤੇ ਸਾਧਨਾਂ ਦੀ ਘਾਟ ਹੈ।

ਸੀਐਮ ਯੋਗੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਦੇ ਢੁੱਕਵੇਂ ਇਲਾਜ ਲਈ ਹਦਾਇਤਾਂ ਦਿੱਤੀਆਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਇਸ ਦੇ ਨਾਲ ਹੀ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਨੂੰ ਵੀ ਕਾਰਵਾਈ ਲਈ ਤਿਆਰ ਰਹਿਣ ਲਈ ਕਿਹਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਦਫਤਰ ਤੋਂ ਪੂਰੀ ਘਟਨਾ ਦੀ ਰਿਪੋਰਟ ਤਲਬ ਕੀਤੀ ਗਈ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਭਗਦੜ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਉਨ੍ਹਾਂ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ‘ਚ ਲਿਖਿਆ ਕਿ ਹਾਥਰਸ ਜ਼ਿਲੇ ‘ਚ ਹੋਏ ਮੰਦਭਾਗੇ ਹਾਦਸੇ ‘ਚ ਜਾਨੀ ਨੁਕਸਾਨ ਬੇਹੱਦ ਦੁਖਦ ਅਤੇ ਦਿਲ ਕੰਬਾਊ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ। ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ’ਤੇ ਕਰਨ ਅਤੇ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਏ.ਡੀ.ਜੀ., ਆਗਰਾ ਅਤੇ ਕਮਿਸ਼ਨਰ, ਅਲੀਗੜ੍ਹ ਦੀ ਅਗਵਾਈ ਵਿੱਚ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।

ਮੱਲਿਕਾਰਜੁਨ ਖੜਗੇ ਨੇ ਸੋਗ ਪ੍ਰਗਟ ਕੀਤਾ

ਇਸ ਘਟਨਾ ‘ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਖੜਗੇ ਨੇ ਕਿਹਾ ਕਿ ਸ਼ਰਧਾਲੂਆਂ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਹਾਦਸੇ ਦੇ ਦ੍ਰਿਸ਼ ਬੇਹੱਦ ਦਿਲ ਕੰਬਾਊ ਹਨ। ਅਸੀਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਖੜਗੇ ਨੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹਾਦਸੇ ਦੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ।

 

Leave a Reply

Your email address will not be published. Required fields are marked *