Punjab News: ਛੁੱਟੀਆਂ ਕੱਟਣ ਭੂਆ ਕੋਲ ਆਈ ਭਤੀਜੀ ਨਾਲ ਫੁੱਫੜ ਵੱਲੋਂ ਬਲਾਤਕਾਰ, FIR ਦਰਜ
Punjab News: ਛੁੱਟੀਆਂ ਕੱਟਣ ਭੂਆ ਕੋਲ ਆਈ ਭਤੀਜੀ ਦੇ ਨਾਲ ਫੁੱਫੜ ਦੇ ਵੱਲੋਂ ਹੀ ਬਲਾਤਾਕਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਦੋਸ਼ੀ ਫੁੱਫੜ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਦਰ ਥਾਣੇ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਇੱਕ ਛੋਟੀ ਬੱਚੀ ਨਾਲ ਬਲਾਤਕਾਰ ਕੀਤਾ ਹੈ। ਜਿਸ ਤੋਂ ਬਾਅਦ ਪਰਿਵਾਰ ਨੇ ਪੀੜਤ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ।
ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੀ ਉਮਰ 12 ਸਾਲ ਤੋਂ ਘੱਟ ਹੈ, ਜੋ ਆਪਣੀ ਭੂਆ ਕੋਲ ਛੁੱਟੀਆਂ ਕੱਟਣ ਆਈ ਸੀ।
ਇਸ ਦੌਰਾਨ ਫੁੱਫੜ ਨੇ ਭਤੀਜੀ ਨਾਲ ਬਲਾਤਕਾਰ ਕੀਤਾ। ਦੋਸ਼ੀ ਪੀੜਤ ਲੜਕੀ ਨੂੰ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ, ਜਿੱਥੇ ਇੱਕ ਕਿਸਾਨ ਨੂੰ ਇਸ ਬਾਰੇ ਪਤਾ ਲੱਗਾ ਅਤੇ ਉਸਨੇ ਤੁਰੰਤ ਉਸਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਵਿਰੁੱਧ ਪੋਕਸੋ ਐਕਟ ਅਤੇ ਬਲਾਤਕਾਰ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਅਤੇ ਦੋਸ਼ੀ ਦੋਵਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਇੱਕ ਪ੍ਰਵਾਸੀ ਹੈ, ਜੋ ਪਿਛਲੇ 30 ਸਾਲਾਂ ਤੋਂ ਪੰਜਾਬ ਵਿੱਚ ਰਹਿ ਰਿਹਾ ਹੈ।