ਬਾਗੀ ਅਕਾਲੀਆਂ ਨੇ ਸੁਰਜੀਤ ਕੌਰ ‘ਤੇ ਬਣਾਇਆ ਦਬਾਅ- AAP ਦਾ ਵੱਡਾ ਦਾਅਵਾ
ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖਤਮ ਹੋ ਗਿਆ ਹੈ, ਇਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿਚ ਵੀ ਨਹੀਂ ਹਨ – AAP ਆਗੂ ਜਗਤਾਰ ਸੰਘੇੜਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ ‘ਤੇ ਪ੍ਰਤੀਕਰਮ ਦਿੰਦਿਆਂ AAP ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ ‘ਤੇ ਦਬਾਅ ਬਣਾਇਆ ਹੈ। ਇਸ ਲਈ ਉਸਨੇ ਆਪਣਾ ਫੈਸਲਾ ਬਦਲ ਲਿਆ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਜੂਦ ਖ਼ਤਮ ਹੋ ਚੁੱਕਾ ਹੈ। ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ ‘ਤੇ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਬਾਗੀ ਧੜਾ ਲੋਕਾਂ ਨੂੰ ਉਸੇ ਚੋਣ ਨਿਸ਼ਾਨ ‘ਤੇ ਵੋਟ ਪਾਉਣ ਦੀ ਗੱਲ ਕਹਿ ਰਿਹਾ ਹੈ | ਇਸ ਸ਼ਕ ਤੋਂ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।
ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨ੍ਹਾਂ ਨੂੰ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ।
ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ? ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਦਲ ਖੁਦ ਜ਼ਿੰਮੇਵਾਰ ਹੈ। ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।