Canada News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
Canada News: ਪੰਜਾਬ ਦੇ ਹਲਕਾ ਮਹਿਲ ਕਲਾਂ (ਜ਼ਿਲ੍ਹਾ ਲੁਧਿਆਣਾ) ਦੇ ਪਿੰਡ ਠੀਕਰੀਵਾਲਾ ਦੇ 31-ਸਾਲਾ ਨੌਜਵਾਨ ਬੇਅੰਤ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਅਤੇ ਵਿਧਵਾ ਮਾਂ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ।
ਜਾਣਕਾਰੀ ਮੁਤਾਬਿਕ ਉਹ ਅਪ੍ਰੈਲ 2024 ਵਿੱਚ ਰੋਜ਼ੀ-ਰੋਟੀ ਦੀ ਖੋਜ ਵਿੱਚ ਸਰੀ (ਕੈਨੇਡਾ) ਗਿਆ ਸੀ। ਪਰਿਵਾਰ ਨੇ ਕਰਜ਼ਾ ਲੈ ਕੇ ਉਸਦੀ ਵਿਦੇਸ਼ ਯਾਤਰਾ ਦਾ ਇੰਤਜ਼ਾਮ ਕੀਤਾ ਸੀ।
ਪਰਿਵਾਰ ਵਾਲਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਬੇਅੰਤ ਸਿੰਘ ਦੀ 2 ਜੁਲਾਈ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ।
ਪਿੰਡ ਠੀਕਰੀਵਾਲਾ ਦੇ ਲੋਕਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬੇਅੰਤ ਸਿੰਘ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।