Punjab Breaking: ਪੰਜਾਬ ‘ਚ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ
Punjab Breaking: ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਜਾਂਚ ਆਰੰਭ ਕਰ ਦਿੱਤੀ ਗਈ ਹੈ….
Punjab Breaking: ਪੰਜਾਬ ਦੇ ਦਸੂਹਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਅਤੇ ਕਾਰ ਵਿਚਾਲੇ ਦਸੂਹਾ ਕੋਲ ਅੱਜ ਸਵੇਰੇ ਸਵਾਰੀਆਂ ਦੇ ਨਾਲ ਭਰੀ ਬੱਸ ਦੀ ਇੱਕ ਕਾਰ ਦੇ ਨਾਲ ਟੱਕਰ ਹੋ ਗਈ।
ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 4 ਲੋਕਾਂ ਦੀ ਤਾਂ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦਰਜਨਾਂ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਏ।
ਮੌਕੇ ‘ਤੇ ਬਚਾਅ ਲਈ ਆਏ ਕੁੱਝ ਲੋਕਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਬੱਸ ਵਿੱਚੋਂ 10 ਦੇ ਕਰੀਬ ਲਾਸ਼ਾਂ ਨੂੰ ਕੱਢਿਆ ਗਿਆ ਹੈ। ਮੌਤਾਂ ਦਾ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ।
ਜਾਣਕਾਰੀ ਇਹ ਹੈ ਕਿ ਜ਼ਖ਼ਮੀਆਂ ਨੂੰ ਪੁਲਿਸ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਨੇੜੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਜਾਂਚ ਆਰੰਭ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ।