Punjab News: ਕਾਂਗਰਸ ਨੇ ਪ੍ਰਧਾਨ ਨੂੰ ਪਾਰਟੀ ‘ਚੋਂ ਕੱਢਿਆ

All Latest NewsNews FlashPunjab News

 

Punjab News: ਪੰਜਾਬ ਕਾਂਗਰਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਕਰਤਾਰਪੁਰ ਬਲਾਕ ਕਾਂਗਰਸ-2 ਦੇ ਪ੍ਰਧਾਨ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਸੋਢੀ ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ ਨੇ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਅਨੁਸ਼ਾਸਨਾਤਮਕ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਦੱਸਿਆ ਕਿ 4 ਜੁਲਾਈ 2025 ਨੂੰ ਹਲਕਾ ਇੰਚਾਰਜ ਕਰਤਾਰਪੁਰ ਰਾਜਿੰਦਰ ਸਿੰਘ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਵੀ ਅਪਰਾਧਿਕ ਜਾਂ ਗੈਰ-ਸਮਾਜਿਕ ਸਰਗਰਮੀ ਨੂੰ ਬਰਦਾਸ਼ਤ ਨਹੀਂ ਕਰਦੀ ਅਤੇ ਪਾਰਟੀ ਦੀ ਅਕਸ ਸਾਫ਼-ਸੁਥਰੀ ਰੱਖਣ ਲਈ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

ਅਨੁਸ਼ਾਸਨਾਤਮਕ ਐਕਸ਼ਨ ਕਮੇਟੀ ਦੇ ਚੇਅਰਮੈਨ ਨੇ ਸਪਸ਼ਟ ਕੀਤਾ ਕਿ ਅਜਿਹੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ, ਜਿਸ ਉੱਤੇ ਗੰਭੀਰ ਅਪਰਾਧਿਕ ਦੋਸ਼ ਲੱਗੇ ਹੋਣ।

 

Media PBN Staff

Media PBN Staff

Leave a Reply

Your email address will not be published. Required fields are marked *