Punjab News: ਪੰਜਾਬ ਸਰਕਾਰ ਵੱਲੋਂ ਬਗ਼ੈਰ ਬਿੱਲ ਤੋਂ ਸਮਾਨ ਵੇਚਣ ਵਾਲੇ ਇਨ੍ਹਾਂ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
Punjab News: ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ…
Punjab News: ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ, ਉਸ ਦੀ ਲਿਖਤੀ ਤੌਰ ‘ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰੋ
Punjab News: ਬਗ਼ੈਰ ਬਿੱਲ ਤੋਂ ਸਮਾਨ ਵੇਚਣ ਵਾਲਿਆਂ ਦੇ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਹੁਣ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਡਾ ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਯੂਰੀਆ ਖਾਦ ਦੇ ਨਾਲ ਜਬਰੀ ਹੋਰ ਖੇਤੀ ਸਮਗਰੀ ਦਿੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਖਾਸ ਕਰਕੇ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਸਰਕਾਰ ਵਲੋਂ ਨਿਰਧਾਰਿਤ ਮੁੱਲ ‘ਤੇ ਖੇਤੀ ਸਮਗਰੀ ਖਾਸ ਕਰਕੇ ਖਾਦਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਯੂਰੀਆ ਖਾਦ ਮਿਲ ਸਕੇ।
ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ।