Big News: ਪੰਜਾਬ ਸਰਕਾਰ ਵੱਲੋਂ ਲੇਡੀ ਅਧਿਕਾਰੀ ਸਸਪੈਂਡ, ਪੜ੍ਹੋ ਵਜ੍ਹਾ
Big News: ਪੰਜਾਬ ਸਰਕਾਰ ਦੇ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੋਇਆ ਇੱਕ ਲੇਡੀ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੀ ਗਈ ਲੇਡੀ ਅਧਿਕਾਰੀ ਜਸਵਿੰਦਰ ਕੌਰ ਇਸ ਸਮੇਂ ਫਤਿਹਗੜ੍ਹ ਚੂੜੀਆਂ ਤਹਿਸੀਲ ’ਚ ਕਲਰਕ ਵਜੋਂ ਤੈਨਾਤ ਸੀ।
ਜਾਣਕਾਰੀ ਅਨੁਸਾਰ, ਫਤਿਹਗੜ੍ਹ ਚੂੜੀਆਂ ਤਹਿਸੀਲ ਵਿੱਚ ਭ੍ਰਿਸ਼ਟਾਚਾਰ ਅਤੇ ਐਨਓਸੀ ਨੂੰ ਲੈ ਕੇ ਪਿਛਲੇ ਦਿਨੀਂ AAP ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਈ ਦੋਸ਼ ਲਾਏ ਸਨ।
ਮੀਡੀਆ ਨਾਲ ਗੱਲਬਾਤ ਦੌਰਾਨ ਫਤਿਹਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵੱਲੋਂ ਗਿਆ ਦੱਸਿਆ ਕਿ ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਅਤੇ ਐੱਨ. ਓ. ਸੀ. ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।
ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿੱਤਾ।
ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿੰਮ ਤਹਿਤ ਸਖਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟਰੀ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ।