Flood Alert: ਹਰੀਕੇ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹੇ
Flood Alert: ਪੰਜਾਬ ਦੇ ਤਰਨਤਾਰਨ ਜਿਲ੍ਹੇ ਅਧੀਨ ਪੈਂਦੇ ਹਰੀਕੇ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।
ਦੱਸ ਦਈਏ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਹੈੱਡ ਵਰਕਸ ਵਿੱਚ ਪਾਣੀ ਦਾ ਪੱਧਰ ਕਾਫ਼ੀ ਜਿਆਦਾ ਵੱਧ ਗਿਆ ਸੀ ਅਤੇ ਕਿਸਾਨਾਂ ਦੇ ਵਿੱਚ ਡਰ ਦਾ ਮਾਹੌਲ ਸੀ।
ਕਿਉਂਕਿ ਪਿਛਲੇ ਸਾਲ ਹੈੱਡ ਵਰਕਸ ਵਿੱਚ ਪਾਣੀ ਦਾ ਪੱਧਰ ਵਧਣ ਦੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ।
ਕਿਸਾਨਾਂ ਦੇ ਵੱਲੋਂ ਅੱਜ ਸਵੇਰੇ ਪ੍ਰਸਾਸ਼ਨ ਦੇ ਖਿਲਾਫ਼ ਧਰਨਾ ਲਾਇਆ ਗਿਆ ਕਿ ਹਰੀਕੇ ਹੈੱਡ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਦੇ ਕਾਰਨ ਇਹ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਸਕਦੀਆਂ ਹਨ।
ਕਿਸਾਨਾਂ ਦੀ ਮੰਗ ਤੇ ਹੈੱਡ ਵਰਕਸ ਦੇ ਪ੍ਰਸਾਸ਼ਨ ਵੱਲੋਂ ਹਰੀਕੇ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਹ ਹੈੱਡ ਵਰਕਸ ਤੋਂ ਅੱਗੇ ਪਾਣੀ ਹੁਸੈਨੀਵਾਲਾ ਹੈੱਡ ਵਿੱਚ ਜਾਏਗਾ।