ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਕੂਲੀ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ; 11 ਜੁਲਾਈ ਨੂੰ ਹੋਣਗੇ ਖੇਡ ਟ੍ਰਾਇਲ
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ
ਡੇਅ ਸਕਾਲਰ ਹਾਕੀ ਵਿੰਗ ਅੰਡਰ-14 ਲੜਕਿਆਂ ਦੇ ਟ੍ਰਾਇਲ 11 ਜੁਲਾਈ ਨੂੰ ਹੋਣਗੇ
ਪ੍ਰਮੋਦ ਭਾਰਤੀ, ਸ੍ਰੀ ਅਨੰਦਪੁਰ ਸਾਹਿਬ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆਂ ਮੱਲਾ ਮਾਰਦੇ ਹਨ।
ਜਾਣਕਾਰੀ ਦਿੰਦੇ ਹੋਏ ਸਰਕਾਰੀ ਆਦਰਸ਼ ਸੀਨੀ.ਸੈਕੰ. ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਡੇਅ ਸਕਾਲਰ ਹਾਕੀ ਵਿੰਗ ( ਅੰਡਰ 14 ਲੜਕਿਆਂ) ਦੇ ਟ੍ਰਾਇਲ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ।
ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਸਕੂਲ ਵਿਖੇ ਅੰਡਰ-14 ਸਪੋਰਟਸ ਵਿੰਗ ਹਾਕੀ (ਲੜਕੇ) ਲਈ ਚੋਣ ਟ੍ਰਾਇਲ ਮਿਤੀ 11 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ 20 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਟਰਾਇਲ ਵਿੱਚ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਖੇਡਾਂ ਪ੍ਰਤੀ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ ਅਤੇ ਉਹਨਾਂ ਵਲੋਂ ਆਦਰਸ਼ ਸਕੂਲ ਨੂੰ ਐਸਟ੍ਰੋਟਰਫ ਮੈਦਾਨ ਦਾ ਤੋਹਫਾ ਦੇਣਾ ਬਹੁਤ ਮਾਣ ਵਾਲੀ ਗੱਲ ਹੈ।
ਸਕੂਲ ਵਿੱਚ ਇਲਾਕ਼ੇ ਦੀ ਪਹਿਲੀ ਬਣ ਰਹੀ ਸੂਟਿੰਗ ਰੇਂਜ ਦਾ ਕੰਮ ਸਿੱਖਿਆ ਮੰਤਰੀ ਦੇ ਯਤਨਾਂ ਸਦਕੇ ਲਗਭਗ ਮੁਕੰਮਲ ਹੋ ਚੁੱਕਾ ਹੈ।
ਉਨਾਂ ਦੱਸਿਆ ਕਿ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆ ਜਰੂਰ ਨਾਲ ਲੈ ਕੇ ਆਉਣ। ਚੋਣ ਟ੍ਰਾਇਲ ਦੋਰਾਨ ਚੁਣੇ ਗਏ ਖਿਡਾਰੀਆਂ ਨੂੰ ਪ੍ਰਤੀ ਦਿਨ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।