Punjab News: ਪੰਜਾਬ ਕੈਬਨਿਟ ਨੇ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਦਿੱਤੀ ਪ੍ਰਵਾਨਗੀ
Punjab News:
ਪੰਜਾਬ ਕੈਬਨਿਟ ਨੇ ਦੋ ਪ੍ਰਾਈਵੇਟ ਯੂਨੀਵਰਸਿਟੀਆਂ (ਸੀਜੀਸੀ ਯੂਨੀਵਰਸਿਟੀ ਮੋਹਾਲੀ ਝੰਜੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਅੰਦਰ ਦੋ ਪ੍ਰਾਈਵੇਟ ਯੂਨੀਵਰਸਿਟੀਆਂ (ਸੀਜੀਸੀ ਯੂਨੀਵਰਸਿਟੀ ਮੋਹਾਲੀ ਝੰਜੇੜੀ ਅਤੇ ਰਿਆਤ ਬਾਹਰਾ ਪ੍ਰੋਫੈਸ਼ਨ ਯੂਨੀਵਰਸਿਟੀ ਹੁਸ਼ਿਆਰਪੁਰ) ਨੂੰ ਪੰਜਾਬ ਦੇ ਅੰਦਰ ਅਸੀਂ ਪ੍ਰਵਾਨਗੀ ਦਿੱਤੀ ਹੈ।
ਚੀਮਾ ਨੇ ਕਿਹਾ ਕਿ, ਆਉਣ ਵਾਲੇ ਸਮੇਂ ਦੇ ਅੰਦਰ ਇਹ ਦੋਨੇ ਯੂਨੀਵਰਸਿਟੀਆਂ ਪੰਜਾਬ ਵਿੱਚ ਹੋਂਦ ਵਿੱਚ ਆਉਣਗੀਆਂ।
ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲੇ ਵਿੱਚ ਪੰਜਾਬ ਕੈਬਨਿਟ ਨੇ “ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ-2010” ਦੇ ਤਹਿਤ ਝੰਜੇੜੀ (ਐਸ.ਏ.ਐਸ. ਨਗਰ ਮੋਹਾਲੀ) ਵਿਖੇ “ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ” ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ “ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ” ਨਾਮਕ ਸਵੈ-ਵਿੱਤੀ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਹ ਸਵੈ-ਵਿੱਤੀ ਵਿਦਿਅਕ ਸੰਸਥਾਵਾਂ ਮੋਹਾਲੀ ਅਤੇ ਹੁਸ਼ਿਆਰਪੁਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਖੇਤਰ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਣਗੀਆਂ।