Punjab News: ਪੰਜਾਬ ‘ਚ ਵੱਡੀ ਵਾਰਦਾਤ; ਅਕਾਲੀ ਆਗੂ ਅਤੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
Punjab News: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਸੈਦੂਪੁਰ ਦੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਦਾ ਗੁਆਂਢੀ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਸਰਪੰਚ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਦਾ ਆਪਣੇ ਗੁਆਂਢੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ, ਇਸੇ ਰੰਜਿਸ਼ ਦੇ ਤਹਿਤ ਪਰਵਿੰਦਰ ਸਿੰਘ ਦੇ ਗੁਆਂਢੀ ਵੱਲੋਂ ਉਸ ਤੇ (ਪਰਵਿੰਦਰ) ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਗੋਲੀਆਂ ਲੱਗਣ ਕਾਰਨ ਪਰਵਿੰਦਰ ਸਿੰਘ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਅਤੇ ਕੁੱਝ ਸਮੇਂ ਬਾਅਦ ਉਸਦੀ ਮੌਤ ਹੋ ਗਈ।
ਦੂਜੇ ਪਾਸੇ ਪੁਲਿਸ ਪਾਰਟੀ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਨੂੰ ਕਲਮਬੰਦ ਕਰਕੇ, ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।