Weather Forecast: ਪੰਜਾਬ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, IMD ਵਲੋਂ ਆਰੇਂਜ ਅਲਰਟ ਜਾਰੀ
Weather Forecast: ਕੁਝ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
ਪੰਜਾਬ ਨੈੱਟਵਰਕ, ਚੰਡੀਗੜ੍ਹ
Weather Forecast: ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਬੱਦਲ ਛਾਏ ਰਹਿਣਗੇ। ਤੇਜ਼ ਹਵਾਵਾਂ ਚੱਲਣਗੀਆਂ।
WEATHER WARNING HARYANA DISTRICTWISE 03\07\2024 pic.twitter.com/7sebHYR71N
— IMD Chandigarh (@IMD_Chandigarh) July 3, 2024
ਕੁਝ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਨੇ ਕੁਝ ਥਾਵਾਂ ‘ਤੇ ਰਾਹਤ ਅਤੇ ਕਈਆਂ ‘ਤੇ ਆਫ਼ਤ ਆਈ ਹੈ।
ਹਿਮਾਚਲ ਪ੍ਰਦੇਸ਼ ਵਿੱਚ 6 ਜੁਲਾਈ ਤੱਕ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਲਈ 6 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਵਿੱਚ ਵੀ ਅੱਜ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ। ਉੱਤਰਾਖੰਡ ਲਈ, ਮੌਸਮ ਵਿਭਾਗ ਨੇ 6 ਜੁਲਾਈ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ, ਮਾਨਸੂਨ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਗਿਆ।
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ 6 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕੁਝ ਥਾਵਾਂ ‘ਤੇ ਆਰੇਂਜ ਅਲਰਟ ਵੀ ਐਲਾਨਿਆ ਗਿਆ ਹੈ।