ਕੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਹੋਈ ਬਹਾਲ?
ਪੰਜਾਬ ਨੈੱਟਵਰਕ, ਚੰਡੀਗੜ੍ਹ
ਇਸ ਵੇਲੇ ਦੀ ਵੱਡੀ ਖ਼ਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐਸਐਫ਼ ਦੀ ਕਾਂਸਟੇਬਲ ਕੁਲਵਿੰਦਰ ਕੌਰ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।
ਦੈਨਿਕ ਭਾਸਕਰ ਦੀ ਰਿਪੋਰਟ ਹੈ ਕਿ, ਕੁਲਵਿੰਦਰ ਕੌਰ ਨੂੰ CISF ਦੇ ਵਲੋਂ ਨੌਕਰੀ ਤੇ ਬਹਾਲ ਕਰ ਦਿੱਤਾ ਗਿਆ ਹੈ। ਜਦੋਂਕਿ, ਸੀਆਈਐਸਐਫ਼ ਦਾ ਬਿਆਨ ਵੀ ਇਸ ਤੇ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ, ਕੁਲਵਿੰਦਰ ਕੌਰ ਨੂੰ ਬਹਾਲ ਕਰਨ ਨਹੀਂ ਕੀਤਾ ਗਿਆ, ਉਹਦੇ ਖਿਲਾਫ਼ ਵਿਭਾਗੀ ਜਾਂਚ ਜਾਰੀ ਹੈ।
ਦੱਸ ਦਈਏ ਕਿ, ਭਾਸਕਰ ਦੀ ਰਿਪੋਰਟ ਹੈ ਕਿ, ਕੁਲਵਿੰਦਰ ਕੌਰ ਦਾ ਚੰਡੀਗੜ੍ਹ ਤੋਂ ਬੰਗਲੌਰ ਤਬਾਦਲਾ ਕਰ ਦਿੱਤਾ ਗਿਆ ਹੈ।