All Latest NewsNews FlashPunjab News

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਦੇਸ਼ ਵਿਆਪੀ ਹੜਤਾਲ ਦੇ ਹੱਕ ‘ਚ ਕੀਤੀ ਇੱਕ ਰੋਜ਼ਾ ਹੜਤਾਲ

 

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਕੀਤੀ ਮੰਗ :-

ਲਹਿਰਾ ਮੁਹੱਬਤ,ਭੁੱਚੋ ਮੰਡੀ

ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਕੇਂਦਰੀ ਟਰੇਡ ਯੂਨੀਅਨਾਂ ਦੇ ਇੱਕ ਰੋਜ਼ਾ ਦੇਸ ਵਿਆਪੀ ਹੜਤਾਲ ਦੇ ਸੱਦੇ ਤੇ ਇੱਕ ਰੋਜ਼ਾ ਹੜਤਾਲ ਕਰਕੇ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ।

ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਬੀਕੇਯੂ ਉੱਗਰਾਹਾਂ ਤੋਂ ਬੱਲੋ ਇਕਾਈ ਪ੍ਰਧਾਨ ਬੂਟਾ ਸਿੰਘ,ਟੀ.ਐੱਸ.ਯੂ.ਤੋਂ ਅਮਰਜੀਤ ਸਿੰਘ ਮੰਗਲੀ,ਇੰਪਲਾਈਜ ਫੈਡਰੇਸ਼ਨ ਤੋਂ ਬਲਜੀਤ ਬਰਾੜ,ਰਘੂਵੀਰ ਸੈਣੀ,ਰਾਜਿੰਦਰ ਸਿੰਘ,ਲਖਵੰਤ ਸਿੰਘ,ਗੁਰਭੇਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾਕੋਸ਼ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਬਿਜਲੀ,ਪਾਣੀ,ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ।

ਕੇਂਦਰ ਦੀ ਭਾਜਪਾ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ,ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਦੇਸੀ-ਵਿਦੇਸ਼ੀ ਨਿੱਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ।

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਹੀ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 20-25 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ,ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਰੈਗੂਲਰ/ਸੇਵਾ ਮੁਕਤ ਮੁਲਾਜ਼ਮਾਂ/ਕਿਸਾਨਾਂ-ਮਜਦੂਰਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ।

 

Leave a Reply

Your email address will not be published. Required fields are marked *