ਵੱਡੀ ਖ਼ਬਰ: ਅੰਮ੍ਰਿਤਪਾਲ 5 ਜੁਲਾਈ ਨੂੰ ਚੁੱਕਣਗੇ ਸਹੁੰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਸਪੀਕਰ ਵੱਲੋਂ ਦੇ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਫਰੀਦਕੋਟ ਤੋਂ ਆਜ਼ਾਦ ਸੰਸਦ ਸਰਬਜੀਤ ਸਿੰਘ ਨੇ ਦੱਸਿਆ ਕਿ, ਉਨ੍ਹਾਂ ਵਲੋਂ ਅੰਮ੍ਰਿਤਪਾਲ ਦੇ ਮੁੱਦੇ ਤੇ ਸਪੀਕਰ ਓਮ ਬਿਰਲਾ ਦੇ ਨਾਲ ਮੁਲਾਕਾਤ ਕੀਤੀ ਗਈ, ਜਿਸ ਤੋਂ ਬਾਅਦ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।