ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3 ਅਧਿਕਾਰੀ ਸਸਪੈਂਡ
Punjab News – ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ‘ਤੇ ਕੀਤੀ ਗਈ ਕਾਰਵਾਈ
Punjab News – ਪੰਜਾਬ ਸਰਕਾਰ ਨੇ ਸਖ਼ਤ ਐਕਸ਼ਨ ਲੈਂਦਿਆ ਹੋਇਆ ਜ਼ਿਲ੍ਹਾ ਜਲੰਧਰ ਦੇ ਤਿੰਨ ਪੰਚਾਇਤ ਸਕੱਤਰਾਂ ਨੂੰ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਹੇਠ ਤੁਰੰਤ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਕੀਤੀ ਗਈ ਹੈ।
ਵੇਰਵੇ ਦਿੰਦੇ ਹੋਏ ਡੀਸੀ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤੋਂ ਪ੍ਰਾਪਤ ਹੁਕਮਾਂ ਅਨੁਸਾਰ, ਪੰਚਾਇਤ ਸਕੱਤਰ ਪ੍ਰਸ਼ੋਤਮ ਲਾਲ ਅਤੇ ਦਿਲਬਾਗ ਸਹੋਤਾ (ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪਰਵਿੰਦਰ ਸਿੰਘ, ਪੰਚਾਇਤ ਸਕੱਤਰ, ਪੰਚਾਇਤ ਸੰਮਤੀ ਫਿਲੌਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਮੁੱਖ ਦਫਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਜਲੰਧਰ ਦਾ ਦਫਤਰ ਹੋਵੇਗਾ।
ਸਾਫ਼ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਡਿਊਟੀ ਵਿੱਚ ਲਾਪਰਵਾਹੀ ਦਿਖਾਉਣ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।