Punjab News: ਪੰਜਾਬ ‘ਚ ਸਕੂਲੀ ਬੱਸ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਕਈ ਬੱਚੇ ਜ਼ਖਮੀ- ਵਿਅਕਤੀ ਦੀ ਮੌਤ
Punjab News: ਪੰਜਾਬ ਦੇ ਬਰਨਾਲਾ ਵਿਚ ਸਕੂਲੀ ਬੱਸ ਦੇ ਨਾਲ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕਈ ਬੱਚੇ ਜ਼ਖਮੀ ਹੋ ਗਏ, ਜਦੋਂਕਿ ਇੱਕ ਵਿਅਕਤੀ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਬਰਨਾਲਾ ਦੇ ਮਹਿਲ ਕਲਾਂ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਨਾਲ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ। ਜਦੋਂ ਕਿ ਬੱਸ ਵਿੱਚ ਸਫ਼ਰ ਕਰ ਰਹੇ ਸਾਰੇ ਬੱਚੇ ਸੁਰੱਖਿਅਤ ਹਨ, ਜਦੋਂਕਿ ਕੁੱਝ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ।
ਇਹ ਸਕੂਲ ਬੱਸ ਮਹਿਲ ਕਲਾਂ ਦੇ ਇੱਕ ਨਿੱਜੀ ਸਕੂਲ ਦੀ ਦੱਸੀ ਜਾ ਰਹੀ ਹੈ। ਇਹ ਹਾਦਸਾ ਮਹਿਲ ਕਲਾਂ ਤੋਂ ਪਿੰਡ ਕਿਰਪਾਲ ਸਿੰਘ ਵਾਲਾ ਨੂੰ ਜਾਂਦੀ ਲਿੰਕ ਸੜਕ ‘ਤੇ ਉਸ ਸਮੇਂ ਵਾਪਰਿਆ ਜਦੋਂ ਬੱਸ ਚਾਲਕ ਨੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ।
ਨੇੜਲੇ ਪਿੰਡਾਂ ਦੇ ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਜਾਣਕਾਰੀ ਅਨੁਸਾਰ ਬੱਚਿਆਂ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਜਦੋਂ ਕੰਡਕਟਰ ਨੂੰ ਮਹਿਲ ਕਲਾਂ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਐਸਐਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮਹਿਲ ਕਲਾਂ ਅਤੇ ਕਾਲਾਮਾਜਰਾ ਵਿਚਕਾਰ ਇੱਕ ਸਕੂਲ ਬੱਸ ਪਲਟ ਗਈ ਹੈ।
ਜਦੋਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਮੁਆਇਨਾ ਕੀਤਾ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬੱਸ ਟੁੱਟੀ ਸੜਕ ਕਾਰਨ ਪਲਟ ਗਈ ਸੀ ਅਤੇ ਕੰਡਕਟਰ ਦੀ ਬੱਸ ਹੇਠਾਂ ਆਉਣ ਨਾਲ ਮੌਤ ਹੋ ਗਈ ਸੀ।