MEA on Bhagwant Mann: ਭਗਵੰਤ ਮਾਨ ਦੀਆਂ PM ਮੋਦੀ ‘ਤੇ ਭੱਦੀਆਂ ਟਿੱਪਣੀਆਂ! ਕੇਂਦਰ ਨੇ CM ਨੂੰ ਲਾਈ ਸਖ਼ਤ ਫਟਕਾਰ, ਕਿਹਾ… ਜ਼ੁਬਾਨ ਲਗਾਮ ਲਾਓ

All Latest NewsNews FlashPunjab News

 

MEA on Bhagwant Mann: ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਦੀ ਆਲੋਚਨਾ ਕਰਨ ਵਾਲੀ ਟਿੱਪਣੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਨੂੰ ਸਖ਼ਤ ਫਿਟਕਾਰ ਲਗਾਈ ਹੈ।

ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਟਿੱਪਣੀਆਂ ‘ਗੈਰ-ਜ਼ਿੰਮੇਵਾਰਾਨਾ’ ਅਤੇ ‘ਅਫ਼ਸੋਸਨਾਕ’ ਸਨ। ਇਹ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਲਏ ਬਗੈਰ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਇੱਕ ‘ਰਾਜ ਦੇ ਉੱਚ ਅਧਿਕਾਰੀ’ ਵੱਲੋਂ ਕੀਤੀਆਂ ਗਈਆਂ ਅਣਉਚਿਤ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ, ਜਿਸ ਨੇ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਨਜ਼ਰਅੰਦਾਜ਼ ਕੀਤਾ।

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲ ਹੀ ਵਿੱਚ ਸਮਾਪਤ ਹੋਏ ਪੰਜ ਦੇਸ਼ਾਂ (ਬ੍ਰਾਜ਼ੀਲ, ਘਾਨਾ, ਤ੍ਰਿਨੀਦਾਦ-ਟੋਬਾਗੋ, ਅਰਜਨਟੀਨਾ ਅਤੇ ਨਾਮੀਬੀਆ) ਦੇ ਦੌਰੇ ਦੀ ਆਲੋਚਨਾ ਕੀਤੀ ਸੀ।

ਵਿਦੇਸ਼ ਮੰਤਰਾਲੇ ਨੇ ਲਾਈ ਫਿਟਕਾਰ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅਸੀਂ ਗਲੋਬਲ ਸਾਊਥ ਦੇ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਬਾਰੇ ਇੱਕ ਉੱਚ-ਦਰਜੇ ਦੇ ਰਾਜ ਅਧਿਕਾਰੀ ਦੁਆਰਾ ਕੀਤੀਆਂ ਗਈਆਂ ਕੁਝ ਟਿੱਪਣੀਆਂ ਦੇਖੀਆਂ ਹਨ।” ਭਗਵੰਤ ਮਾਨ ਦੀਆਂ ਟਿੱਪਣੀਆਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ, ਉਨ੍ਹਾਂ ਕਿਹਾ, “ਇਹ ਟਿੱਪਣੀਆਂ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਹਨ ਅਤੇ ਕਿਸੇ ਵੀ ਰਾਜ ਅਧਿਕਾਰੀ ਨੂੰ ਸ਼ੋਭਾ ਨਹੀਂ ਦਿੰਦੀਆਂ।”

ਕੀ ਕਿਹਾ ਸੀ CM ਭਗਵੰਤ ਮਾਨ ਨੇ?

ਰਣਧੀਰ ਜੈਸਵਾਲ ਨੇ ਕਿਹਾ, ‘ਭਾਰਤ ਸਰਕਾਰ ਅਜਿਹੀਆਂ ਅਣਉਚਿਤ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ ਜੋ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਕਮਜ਼ੋਰ ਕਰਦੀਆਂ ਹਨ।’ ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮੀਡੀਆ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਸ਼ਬਦੀ ਵਾਰ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਯਾਤਰਾ ‘ਤੇ ਚੁਟਕੀ ਲੈਂਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਉਹ 140 ਕਰੋੜ ਲੋਕਾਂ ਵਾਲੇ ਦੇਸ਼ ਵਿੱਚ ਨਹੀਂ ਰਹਿੰਦੇ, ਸਗੋਂ 10,000 ਦੀ ਆਬਾਦੀ ਵਾਲੇ ਦੇਸ਼ਾਂ ਦਾ ਦੌਰਾ ਕਰਦੇ ਹਨ।

 

Media PBN Staff

Media PBN Staff

Leave a Reply

Your email address will not be published. Required fields are marked *