ਪੰਜਾਬ ਦੇ ਇਨਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਦੀ ਚੇਤਾਵਨੀ
Weather Alert –
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਵੱਲੋਂ ਇੱਕ ਅਲਰਟ ਜਾਰੀ ਕਰਦਿਆਂ ਹੋਇਆਂ ਦੱਸਿਆ ਹੈ ਕਿ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਜਿਲੇਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਦੀ ਵੈਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ, ਹੁਸ਼ਿਆਰਪੁਰ, ਰੂਪਨਗਰ, ਨਵਾਂ ਸ਼ਹਿਰ, ਫਗਵਾੜਾ, ਗੁਰਦਾਸਪੁਰ ਮੋਹਾਲੀ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਬੱਦਲ ਸ਼ਾਇਰ ਇਹ ਪਰ ਮੀਂਹ ਨਹੀਂ ਪਿਆ, ਜਿਸ ਕਾਰਨ ਹੁੰਮਸ ਭਰੀ ਗਰਮੀ ਦਾ ਲੋਕਾਂ ਨੂੰ ਸਾਹਮਣਾ ਕਰਨਾ ਪਿਆ ਹੈ ਹਾਲਾਂਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ 13 ਜੁਲਾਈ ਤੋਂ ਫਿਰ ਮੌਸਮ ਐਕਟਿਵ ਹੋ ਜਾਵੇਗਾ, ਜਿਹੜਾ ਕਿ ਜੁਲਾਈ ਦੇ ਆਖਰ ਤੱਕ ਜਾਰੀ ਰਹੇਗਾ।
ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਤਾਪਮਾਨ ਵਿੱਚ 4.2 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋ ਗਿਆ ਹੈ।
ਇਸ ਦੇ ਨਾਲ ਹੀ ਬਠਿੰਡਾ ਵਿੱਚ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ, ਲੁਧਿਆਣਾ 35 ਡਿਗਰੀ, ਪਟਿਆਲਾ 34.5 ਡਿਗਰੀ, ਪਠਾਨਕੋਟ 34.1 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਇਸ ਮੌਨਸੂਨ ਸੀਜ਼ਨ ਦੌਰਾਨ ਆਮ ਨਾਲੋਂ 23 ਪ੍ਰਤੀਸ਼ਤ ਵੱਧ ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ ਦੇਸ਼ ਵਿੱਚ ਹੋਣ ਵਾਲੀ ਬਾਰਿਸ਼ ਮੌਨਸੂਨ ਨਾਲ ਜੁੜੀ ਹੋਈ ਹੈ। ਇਸ ਅਨੁਸਾਰ, ਹੁਣ ਤੱਕ ਰਾਜ ਵਿੱਚ 120.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ‘ਤੇ ਇਨ੍ਹਾਂ ਦਿਨਾਂ ਦੌਰਾਨ 104.1 ਮਿਲੀਮੀਟਰ ਮੀਂਹ ਪੈਂਦਾ ਹੈ।

