All Latest NewsNews FlashPunjab News

Cabinet Meeting: ਪੰਜਾਬ ਕੈਬਨਿਟ ਦੀ 14 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਫ਼ੈਸਲੇ!

 

Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਜੁਲਾਈ ਦਿਨ ਸੋਮਵਾਰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਹੋਵੇਗੀ।

ਸਰਕਾਰੀ ਸੂਤਰਾਂ ਅਨੁਸਾਰ, ਇਸ ਕੈਬਨਿਟ ਵਿੱਚ ਲੋਕ ਹਿੱਤ ਵੱਡੇ ਫ਼ੈਸਲੇ ਹੋ ਸਕਦੇ ਹਨ ਅਤੇ ਨਵੀਆਂ ਨੌਕਰੀਆਂ ਬਾਰੇ ਵੀ ਫ਼ੈਸਲਾ ਹੋ ਸਕਦਾ ਹੈ।

ਪਿਛਲੀਆਂ ਕੈਬਨਿਟ ਮੀਟਿੰਗਾਂ (Cabinet Meeting) ‘ਚ ਕੀ ਕੁੱਝ ਹੋਇਆ ਹੇਠਾਂ ਪੜ੍ਹੋ…!

ਦੱਸ ਦਈਏ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਦੋ ਪ੍ਰਾਈਵੇਟ ਯੂਨੀਵਰਸਿਟੀਆਂ (ਸੀਜੀਸੀ ਯੂਨੀਵਰਸਿਟੀ ਮੋਹਾਲੀ ਝੰਜੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ) ਨੂੰ ਪ੍ਰਵਾਨਗੀ ਦੇ ਦਿੱਤੀ।

ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਇਸ ਫੈਸਲੇ ਅਨੁਸਾਰ ਸਪੈਸ਼ਲ ਐਜੂਕੇਟਰ ਅਧਿਆਪਕ (ਮਾਸਟਰ ਕਾਡਰ) ਦੀਆਂ 1650 ਅਸਾਮੀਆਂ ਅਤੇ ਸਪੈਸ਼ਲ ਐਜੂਕੇਟਰ ਅਧਿਆਪਕ (ਪ੍ਰਾਇਮਰੀ ਕਾਡਰ) ਦੀਆਂ 1950 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਸ ਫੈਸਲੇ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜ਼ਰੂਰਤਾਂ ਵਾਲੇ 47979 ਬੱਚਿਆਂ ਨੂੰ ਲਾਭ ਹੋਵੇਗਾ।

ਇਨ੍ਹਾਂ ਅਸਾਮੀਆਂ ਨੂੰ ਕਿੱਤਾਮੁਖੀ ਅਧਿਆਪਕ, ਆਰਟ ਐਂਡ ਕਰਾਫਟ ਟੀਚਰਾਂ ਅਤੇ ਈ.ਟੀ.ਟੀ. ਅਸਾਮੀਆਂ ਤੋਂ ਬਦਲਿਆ ਜਾ ਰਿਹਾ ਹੈ ਅਤੇ ਤਿੰਨ ਸਾਲਾਂ ਵਿੱਚ ਪੜਾਅਵਾਰ ਭਰਿਆ ਜਾਵੇਗਾ।

 

Leave a Reply

Your email address will not be published. Required fields are marked *