Haryana Breaking: 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ, ਪੜ੍ਹੋ ਨੋਟੀਫਿਕੇਸ਼ਨ
Haryana Internet Shutdown: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, 13 ਜੁਲਾਈ ਨੂੰ ਰਾਤ 9 ਵਜੇ ਤੋਂ 14 ਜੁਲਾਈ ਨੂੰ ਰਾਤ 9 ਵਜੇ ਤੱਕ ਇੰਟਰਨੈੱਟ ਸੇਵਾਵਾਂ ਅਤੇ ਬਲਕ ਐਸਐਮਐਸ ਸੇਵਾਵਾਂ ਮੁਅੱਤਲ (Haryana Internet Shutdown) ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਲਿਆ ਹੈ।
ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਵੱਲੋਂ ਜਾਰੀ ਅਧਿਕਾਰਤ ਹੁਕਮ ਅਨੁਸਾਰ, ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਬਲਕ ਐਸਐਮਐਸ ਸੇਵਾਵਾਂ 24 ਘੰਟੇ ਲਈ ਮੁਅੱਤਲ ਰਹਿਣਗੀਆਂ।
ਹਾਲਾਂਕਿ, ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨਾਲ ਸਬੰਧਤ ਐਸਐਮਐਸ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ ਤਾਂ ਜੋ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਨਾ ਪਵੇ। ਕਾਨੂੰਨ ਵਿਵਸਥਾ ਦੇ ਸੁਚਾਰੂ ਪ੍ਰਬੰਧਨ ਲਈ ਆਦੇਸ਼ ਜਾਰੀ ਕੀਤੇ ਗਏ।