IMD Monsoon Forecast Heavy Rainfall Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
IMD Monsoon Forecast Heavy Rainfall Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਭਵਿੱਖਬਾਣੀ ਕਰਦਿਆਂ ਅਲਰਟ ਜਾਰੀ ਕੀਤਾ ਗਿਆ ਹੈ ਕਿ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸ ਦਈਏ ਕਿ, ਕਿਤੇ ਹੜ੍ਹ, ਕਿਤੇ ਜ਼ਮੀਨ ਖਿਸਕਣ, ਕਿਤੇ ਤੂਫਾਨ… ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ, ਦੇਸ਼ ਭਰ ਦੇ ਕਈ ਸੁਬਿਆਂ ‘ਚ ਮਾਨਸੂਨ ‘ਮੌਤ’ ਵਾਂਗ ਵਰ੍ਹ ਰਿਹਾ ਹੈ।
ਬਾਰਿਸ਼ ਨੇ ਦਿੱਲੀ-ਐਨਸੀਆਰ ਤੋਂ ਲੈ ਕੇ ਮਨੀਪੁਰ ਤੱਕ ਤਬਾਹੀ ਮਚਾ ਦਿੱਤੀ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਦੇਸ਼ ਵਾਸੀਆਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਪਹਾੜੀ ਖੇਤਰਾਂ, ਬੀਚਾਂ, ਨਦੀਆਂ, ਨਹਿਰਾਂ ਅਤੇ ਝਰਨੇ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਜਾਣਕਾਰੀ ਮੁਤਾਬਕ 3 ਸੂਬੇ ਹੜ੍ਹ ਦੀ ਲਪੇਟ ‘ਚ ਹਨ। ਨਦੀਆਂ ਅਤੇ ਝਰਨੇ ਤੇਜ਼ੀ ਨਾਲ ਵਹਿ ਰਹੇ ਹਨ। ਸਮੁੰਦਰ ਵਿੱਚ ਉੱਚੀਆਂ ਲਹਿਰਾਂ ਤੂਫਾਨ ਆਉਣ ਦਾ ਸੰਕੇਤ ਦੇ ਰਹੀਆਂ ਹਨ।
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਵੀ ਦੇਸ਼ ਦੇ 10 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਹੋਵੇਗਾ।