Rain Alert:ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ
Rain Alert: ਪੰਜਾਬ ਵਿੱਚ ਸਾਵਣ ਦੇ ਪਹਿਲੇ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ ਅਤੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਘੱਟ ਹੈ।
ਮੌਸਮ ਵਿਭਾਗ ਵੱਲੋਂ ਸੂਬੇ ਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਦੋਂ ਕਿ ਅਗਲੇ 6 ਦਿਨਾਂ ਤੱਕ ਸੂਬੇ ਵਿੱਚ ਤਾਪਮਾਨ ਅਤੇ ਮੌਸਮ ਆਮ ਰਹਿਣ ਦੀ ਉਮੀਦ ਹੈ।
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 10 ਜੁਲਾਈ, 2025 ਤੱਕ ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਰਿਹਾ।
ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਮੌਜੂਦਾ ਪੱਧਰ 1590.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1614.89 ਫੁੱਟ ਸੀ।
ਇਸੇ ਤਰ੍ਹਾਂ ਪੌਂਗ ਡੈਮ ਵਿੱਚ ਮੌਜੂਦਾ ਪੱਧਰ 1325.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1350.63 ਫੁੱਟ ਸੀ।
ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਵਿੱਚ ਮੌਜੂਦਾ ਪੱਧਰ 505.41 ਮੀਟਰ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 520.2 ਮੀਟਰ ਸੀ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਤਿੰਨੋਂ ਜਲ ਭੰਡਾਰ ਸੁਰੱਖਿਅਤ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਖ਼ਤਰੇ ਦੇ ਪੱਧਰ ਤੋਂ ਕਾਫ਼ੀ ਘੱਟ ਹਨ।