ਵੱਡੀ ਖ਼ਬਰ: ਚੰਡੀਗੜ੍ਹ ਨੂੰ ਮਿਲਿਆ ਨਵਾਂ DGP
Big News: ਭਾਰਤ ਸਰਕਾਰ ਦੇ ਵੱਲੋਂ ਚੰਡੀਗੜ੍ਹ ਦਾ ਨਵਾਂ ਡੀਜੀਪੀ ( DGP) ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਇਹ ਹੈ ਕਿ ਸੀਨੀਅਰ ਆਈਪੀਐਸ ਅਫ਼ਸਰ ਡਾ. ਸਾਗਰ ਪ੍ਰੀਤ ਹੁੱਡਾ ਹੁਣ ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ।
ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਡਾ. ਸਾਗਰ ਪ੍ਰੀਤ ਹੁੱਡਾ (1997 ਬੈਚ) ਦੇ ਆਈਪੀਐਸ ਅਫ਼ਸਰ ਸਨ। ਉਹ ਵਿਸ਼ੇਸ਼ ਪੁਲਿਸ ਕਮਿਸ਼ਨਰ (ਖੁਫੀਆ ਵਿਭਾਗ) ਰਹਿ ਚੁੱਕੇ ਹਨ।