ਵੱਡੀ ਖ਼ਬਰ: ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸੰਧੂ AAP ‘ਚ ਸ਼ਾਮਲ, ਸੀਐੱਮ ਮਾਨ ਨੇ ਕੀਤਾ ਸਵਾਗਤ
Punjab News: ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਉਹ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।
ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸੱਤਾਧਿਰ (ਆਮ ਆਦਮੀ ਪਾਰਟੀ) ਦੇ ਵੱਲੋਂ ਤਰਨਤਾਰਨ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਅਕਾਲੀ ਦਲ ਵਿੱਚ ਪਿਛਲੇ ਕੁੱਝ ਸਮੇਂ ਤੋਂ ਉਹ (ਸਾਬਕਾ ਅਕਾਲੀ ਵਿਧਾਇਕ) ਐਕਟਿਵ ਨਹੀਂ ਸਨ।
ਚਰਚਾਵਾਂ ਕਈ ਦਿਨਾਂ ਤੋਂ ਚੱਲ ਰਹੀਆਂ ਸਨ ਕਿ ਉਹ ਪਾਰਟੀ ਬਦਲ ਸਕਦੇ ਹਨ, ਪਰ ਪਤਾ ਨਹੀਂ ਸੀ ਲੱਗ ਰਿਹਾ ਕਿ ਉਹ ਕਿਹੜੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਪਰ ਹੁਣ ਸੀਐੱਮ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਸਵਾਗਤ ਕੀਤਾ ਹੈ।