ਬਸਪਾ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡੀ ਪਾਰਟੀ
ਨਵੀਂ ਦਿੱਲੀ-
ਮਾਇਆਵਤੀ ਨੂੰ ਉੱਤਰ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਲਖਨਊ ‘ਚ ਸਾਬਕਾ ਸੰਸਦ ਹਾਜੀ ਫਜ਼ਲੁਰ ਰਹਿਮਾਨ ਸਮੇਤ ਬਸਪਾ ਦੇ ਕਈ ਨੇਤਾ ਅੱਜ ਸਮਾਜਵਾਦੀ ਪਾਰਟੀ ‘ਚ ਸ਼ਾਮਲ ਹੋ ਗਏ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਤੋਂ ਬਾਅਦ ਕਈ ਆਗੂ ਬਸਪਾ ਛੱਡ ਕੇ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਗਏ। ਅੱਜ ਫਿਰ ਕਈ ਆਗੂਆਂ ਨੇ ਪਾਰਟੀ ਤੋਂ ਅਸਤੀਫੇ ਦੇ ਦਿੱਤੇ ਹਨ।