Punjab News: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Punjab News: ਧਮਕੀ ਤੋਂ ਬਾਅਦ ਬੀਐਸਐਫ਼ ਵੱਲੋਂ ਚੈਕਿੰਗ ਅਭਿਆਨ ਵੀ ਚਲਾਇਆ ਗਿਆ
Punjab News: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਅਣਪਛਾਤੇ ਵਿਅਕਤੀ ਨੇ ਧਮਕੀ ਭਰਿਆ ਈਮੇਲ ਲਿਖਿਆ ਸੀ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਐਸਜੀਪੀਸੀ ਅਧਿਕਾਰੀਆਂ ਨੇ ਸੁਰੱਖਿਆ ਲਈ ਟਾਸਕ ਫੋਰਸ ਦੀ ਮਦਦ ਨਾਲ ਅੰਦਰੂਨੀ ਸੁਰੱਖਿਆ ਵਧਾ ਦਿੱਤੀ ਹੈ।
ਦੱਸ ਦਈਏ ਕਿ ਇਸ ਧਮਕੀ ਤੋਂ ਬਾਅਦ ਬੀਐਸਐਫ਼ ਦੇ ਵੱਲੋਂ ਚੈਕਿੰਗ ਅਭਿਆਨ ਵੀ ਚਲਾਇਆ ਗਿਆ ਹੈ, ਹਾਲਾਂਕਿ ਇਸ ਅਭਿਆਨ ਵਿੱਚ ਬੀਐਸਐਫ਼ ਨੂੰ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
ਸ੍ਰੀ ਹਰਿਮੰਦਰ ਸਾਹਿਬ (Punjab), ਇਸਦੀ ਪਰਿਕਰਮਾ, ਲੰਗਰ ਭਵਨ ਅਤੇ ਸਰਾਏ ਵਿੱਚ ਜਾਂਚ ਕੀਤੀ ਜਾ ਰਹੀ ਹੈ। ਸਿਵਲ ਵਰਦੀ ਵਿੱਚ ਪੁਲਿਸ ਕਰਮਚਾਰੀ ਪਰਿਸਰ ਵਿੱਚ ਤਾਇਨਾਤ ਕੀਤੇ ਗਏ ਹਨ।
ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਈਮੇਲ ਭੇਜਣ ਵਾਲਾ ਵਿਅਕਤੀ ਕੌਣ ਹੈ ਅਤੇ ਇਹ ਈਮੇਲ ਕਿਸ ਥਾਂ ਤੋਂ ਭੇਜੀ ਗਈ ਹੈ।
ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ, ਰੇਲਵੇ ਸਟੇਸ਼ਨ, ਬੱਸ ਸਟੈਂਡ, ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।